Tuesday, November 24, 2026

ਐਨ.ਸੀ.ਸੀ ਏਅਰ ਵਿੰਗ ਦੇ ਕੈਡਿਟਾਂ ਨੇ ਸਵੱਛਤਾ ਦਿਵਸ ਮਨਾਇਆ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਐਨ.ਸੀ.ਸੀ (ਏਅਰ ਵਿੰਗ) ਦੇ ਕੈਡਿਟਾਂ PPN2609201709ਵੱਲੋਂ ਸਕੂਲ ਦੇ ਵਿਹੜੇ ਨੂੰ ਸਾਫ-ਸੁਥਰਾ ਕਰਕੇ ਸਵੱਛਤਾ ਦਿਵਸ ਮਨਾਇਆ ਗਿਆ।ਸਕੂਲ ਵਿੱਚ ਸਾਰੇ ਹੀ ਕੈਡਿਟਾਂ ਨੇ ਬੜੇ ਹੀ ਉਤਸ਼ਾਹ ਭਰੇ ਜਜ਼ਬੇ ਨਾਲ ਸਕੂਲ ਦੇ ਸਾਰੇ ਹੀ ਆਲੇ-ਦੁਆਲੇ ਦੀ ਸਫ਼ਾਈ ਕੀਤੀ।ਉਨ੍ਹਾਂ ਨੂੰ ਵੇਖ ਕੇ ਦੂਜੇ ਵਿਦਅਿਾਰਥੀਆਂ ਵਿੱਚ ਵੀ ਤੱਤਪਰਤਾ ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਉਤਸ਼ਾਹ ਦੀ ਭਾਵਨਾ ਪੈਦਾ ਹੋਈ ਕਿ ਉਹ ਹਰ ਸਮੇਂ ਚਾਰੇ ਪਾਸੇ ਸਫ਼ਾਈ ਰੱਖਣਗੇ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਆਪਣੇ ਇੱਕ ਸੰਦੇਸ਼ ਰਾਹੀਂ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਜਿ਼ੰਮੇਵਾਰੀ ਵਾਲੇ ਕੰਮ ਲਈ ਹੌਂਸਲਾ ਅਫ਼ਜਾਈ ਕੀਤੀ।ਉਨ੍ਹਾਂ ਨੇ ਕਿਹਾ ਕਿ ਕੈਡਿਟ ਹੋਣ ਦੇ ਨਾਤੇ ਉਨ੍ਹਾਂ ਦੀ ਇਹ ਵੱਖਰੀ ਜਿ਼ੰਮੇਵਾਰੀ ਬਣਦੀ ਹੈ ਕਿ ਉਹ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply