ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਵਾਅਦਾ ਨਿਭਾਇਆ ਗਿਆ
ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਕਰਜ਼ਾ ਲੈਣ ਵਾਲੇ 13 ਲੱਖ ਕਿਸਾਨ ਪਰਿਵਾਰਾਂ ਵਿਚੋਂ 10.25 ਲੱਖ ਕਿਸਾਨਾਂ ਪਰਿਵਾਰਾਂ ਨੂੰ ਫਾਇਦਾ ਹੋਵੇਗਾ।ਇਹ ਪ੍ਰਗਟਾਵਾ ਕਰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਵਿਚ 17 ਲੱਖ ਤੋਂ ਵੱਧ ਕਿਸਾਨ ਪਰਿਵਾਰ ਹਨ ਅਤੇ ਕਰਜ਼ਾ ਮੁਆਫੀ ਦਾ 80 ਫੀਸਦੀ ਕਰਜ਼ਦਾਰ ਕਿਸਾਨਾਂ ਨੂੰ ਲਾਭ ਪਹੁੰਚੇਗਾ।
ਅਜਨਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੀ ਬੇਹੱਦ ਮਾੜੀ ਵਿੱਤੀ ਸਥਿਤੀ ਦੇ ਬਾਵਜੂਦ ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕਾ ਸਮੇਤ ਹੋਰ ਸੂਬਿਆਂ ਵਲੋਂ ਐਲਾਨੀ ਕਰਜ਼ਾ ਮੁਆਫੀ ਤੋਂ ਕੀਤੇ ਵੱਧ ਰਾਸ਼ੀ ਮੁਆਫ ਕਰਨ ਦਾ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਪੰਜਾਬ ਦੀ ਕਰਜ਼ਾ ਸਕੀਮ ਨਾਲ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਹੋਵੇਗਾ ਅਤੇ ਹੋਰ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਦੀ ਕੁੱਲ ਰਾਹਤ ਦਿੱਤੀ ਜਾਵੇਗੀ ਜਦਕਿ ਰਾਜਸਥਾਨ ਤੇ ਕਰਨਾਟਕਾ ਵਰਗੇ ਸੂਬਿਆਂ ਨੇ ਕਿਸਾਨਾਂ ਲਈ ਮਹਿਜ਼ 50000 ਰੁਪਏ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਵੀ ਅੱਗੇ ਜਾ ਕੇ ਕਰਜ਼ਦਾਰ ਕਿਸਾਨਾਂ ਦਾ ਵਿਆਜ ਪੰਜਾਬ ਵਿਧਾਨ ਸਭਾ ਵਿੱਚ ਕਰਜ਼ਾ ਮੁਆਫੀ ਦੀ ਸਕੀਮ ਦੇ ਐਲਾਨ ਦੀ ਤਰੀਕ ਤੋਂ ਲੈ ਕੇ ਨੋਟੀਫਿਕੇਸ਼ਨ ਦੀ ਤਰੀਕ ਤੱਕ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰਕੇ ਕਿਰਸਾਨੀ ਨੂੰ ਵੱਡੀ ਰਾਹਤ ਦਿੱਤੀ ਹੈ।ਉਨਾਂ ਕਿਹਾ ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਨਾ ਲਈ ਸਰਕਾਰ ਵੱਲੋਂ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media