Monday, June 29, 2026

ਐਤਵਾਰ ਜਾਂ ਹੋਰ ਛੁੱਟੀ ਵਾਲੇ ਦਿਨ ਕੀਤੇ ਗਏ ਕੰਮ ਬਦਲੇ ਸਫਾਈ ਕਰਮਚਾਰੀਆਂ ਨੂੰ ਮਿਲੇਗੀ ਛੁੱਟੀ

ਵਾਲਮੀਕ ਜੈਅੰਤੀ ਤੋਂ ਪਹਿਲਾਂ ਤਨਖਾਹਾਂ ਦੇਣ ਦੀ ਕੀਤੀ ਹਦਾਇਤ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਨੇ ਅੱਜ PPN2709201718ਅੰਮਿ੍ਤਸਰ ਪਹੁੰਚ ਕੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ ਅਤੇ ਉਨਾਂ ਨੂੰ ਤਰੁੰਤ ਹੱਲ ਕਰਨ ਦਾ ਭਰੋਸਾ ਦਿੱਤਾ।ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣਦੇ ਹੋਏ ਉਨਾਂ ਕਮਿਸ਼ਨਰ ਕਾਰਪੋਰੇਸ਼ਨ ਅਮਿਤ ਕੁਮਾਰ ਨੂੰ ਹਦਾਇਤ ਕੀਤੀ ਕਿ ਉਹ ਸਫਾਈ ਕਰਮਚਾਰੀਆਂ ਦੀਆਂ ਰੁਕੀਆਂ ਤਨਖਾਹਾਂ ਭਗਵਾਨ ਵਾਲਮੀਕ ਜੈਅੰਤੀ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਨਾਉਣ।ਇਸ ਤੋਂ ਇਲਾਵਾ ਉਨਾਂ ਨੇ ਕਰਮਚਾਰੀਆਂ ਵੱਲੋਂ ਕੀਤੀ ਮੰਗ ਕਿ ਐਤਵਾਰ ਜਾਂ ਹੋਰ ਛੁੱਟੀ ਵਾਲੇ ਕੀਤੇ ਗਏ ਕੰਮ ਬਦਲੇ ਛੁੱਟੀ ਦਿੱਤੀ ਜਾਵੇ, ਨੂੰ ਤਰੁੰਤ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਸਫਾਈ ਕਰਮਚਾਰੀਆਂ ਕੋਲੋਂ ਜਿਸ ਵੀ ਛੁੱਟੀ ਵਾਲੇ ਦਿਨ ਕੰਮ ਲਿਆ ਜਾਂਦਾ ਹੈ, ਉਸ ਬਦਲੇ ਉਨਾਂ ਨੂੰ ਛੁੱਟੀ ਦਿੱਤੀ ਜਾਵੇ।ਇਸ ਤੋਂ ਇਲਾਵਾ ਡੀ.ਸੀ ਰੇਟ ਤੋਂ ਘੱਟ ਮਜ਼ਦੂਰੀ ’ਤੇ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਬਾਰੇ ਸਵਾਮੀ ਸਦਾਨੰਦ ਨੇ ਸਪੱਸ਼ਟ ਕੀਤਾ ਕਿ ਅਜਿਹੇ ਕਰਮਚਾਰੀ ਜੋ ਕਿ ਸਰਕਾਰ ਵੱਲੋਂ ਤੈਅ ਕੀਤੀ ਤਨਖਾਹ ਤੋਂ ਘੱਟ ਉਜ਼ਰਤ ’ਤੇ ਕੰਮ ਕਰ ਰਹੇ ਹਨ, ਨੂੰ ਘੱਟੋ-ਘੱਟ ਤਨਖਾਹ ਡੀ.ਸੀ ਰੇਟ ਅਨੁਸਾਰ ਦਿੱਤੀ ਜਾਵੇ।
ਜਿਲਾ ਅਧਿਕਾਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਸਵਾਮੀ ਸਦਾਨੰਦ ਨੇ ਸਫਾਈ ਕਰਮਚਾਰੀਆਂ ਅਤੇ ਕਾਰੋਪੋਰੇਸ਼ਨ ਦੇ ਅਧਿਕਾਰੀਆਂ ਨਾਲ ਵਿਸਥਾਰ ਵਿਚ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਮਿਸ਼ਨ ਨੂੰ ਭਰੋਸਾ ਦਿੱਤਾ ਕਿ ਸਫਾਈ ਕਰਮਚਾਰੀਆਂ ਦੀ ਹਰ ਜ਼ਰੂਰਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਸਵੱਛਤਾ ਦੇ ਕੰਮ ਵਿਚ ਲੱਗੇ ਇਨਾਂ ਕਾਮਿਆਂ ਦੀ ਅਸੀਂ ਦਿਲੋਂ ਕਦਰ ਕਰਦੇ ਹਾਂ।ਉਨਾਂ ਕਿਹਾ ਕਿ ਮੇਰੀ ਖਾਹਿਸ਼ ਹੈ ਕਿ ਪਿਛੜੇ ਵਰਗ ਦੇ ਇਨਾਂ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਹਰ ਹੀਲਾ ਵਰਤਿਆ ਜਾਵੇ। ਉਨਾਂ ਕਿਹਾ ਕਿ ਗੁਰੂ ਨਗਰੀ, ਜਿਥੋਂ ਸਮਾਨਤਾ ਦਾ ਸੱਦਾ ਦੁਨੀਆਂ ਨੂੰ ਦਿੱਤਾ ਜਾਂਦਾ ਹੈ, ਵਿਚ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ।ਉਨਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਉਹ ਕੰਮ ਕਰਦੇ ਵਕਤ ਦਸਤਾਨੇ, ਵਰਦੀ ਅਤੇ ਹੋਰ ਜ਼ਰੂਰੀ ਸਾਜੋ-ਸਮਾਨ ਜ਼ਰੂਰ ਵਰਤਣ ਅਤੇ ਜੇਕਰ ਇਸਦੀ ਘਾਟ ਹੋਵੇ ਤਾਂ ਸਬੰਧਤ ਅਧਿਕਾਰੀਆਂ ਦੇ ਨੋਟਿਸ ਵਿਚ ਲਿਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਕਾਰਪੋਰੇਸ਼ਨ ਅਮਿਤ ਕੁਮਾਰ, ਵਧੀਕ ਡਿਪਟੀ ਕਮਿਮਸ਼ਨਰ ਸ੍ਰੀ ਰਵਿੰਦਰ ਸਿੰਘ, ਜੁਇੰਟ ਕਮਿਸ਼ਨਰ ਸੌਰਵ ਅਰੋੜਾ, ਸਿਵਲ ਸਰਜਨ ਸ੍ਰੀਮਤੀ ਨਰਿੰਦਰ ਕੌਰ, ਏ.ਸੀ.ਪੀ ਵਿਸ਼ਾਲਜੀਤ ਸਿੰਘ, ਡੀ.ਐਸ.ਪੀ ਜੀ.ਐਸ ਸਹੋਤਾ ਅਤੇ ਹੋਰ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply