Tuesday, July 7, 2026

ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਨੇ ਰਾਸ਼ਟਰੀ ਸਪੈਸ਼ਲ ਓਲੰਪਿਕਸ `ਚ ਜਿੱਤੇ 2 ਚਾਂਦੀ ਦੇ ਮੈਡਲ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੀ ਅਗਵਾਈ ਹੇਠ ਪ੍ਰਧਾਨ ਆਰਿਆ ਰਤਨ ਡਾ. ਪੂਨਰ PPN2809201713ਸੂਰੀ `ਪਦਮਸ਼੍ਰੀ ਅਲੰਕ੍ਰਿਤ` ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਤੇ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਵਨ ਤੇ ਏਡਿਡ ਸਕੂਲਜ਼ ਡੀ.ਏ.ਵੀ ਸੀ.ਐਮ.ਸੀ, ਨਵੀਂ ਦਿੱਲੀ ਦੇ ਕੁਸ਼ਲ ਨਿਰਦੇਸ਼ਨ ਹੇਠ ਚਲਾਏ ਜਾ ਰਹੇ ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਦੇ ਹੋਣਹਾਰ ਵਿਦਿਆਰਥੀ ਦੀਕਸ਼ਾ ਤੇ ਕਰੀਨਾ ਨੇ ਰਾਸ਼ਟਰੀ ਪੱਧਰ ’ਤੇ ਬੋਚੀ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 2 ਚਾਂਦੀ ਦਾ ਮੈਡਲ ਜਿੱਤ ਕੇ ਸਕੂਲ ਦਾ ਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ।ਖੇਤਰੀ ਨਿਰਦੇਸ਼ਕ ਤੇ ਮੈਨੇਜਰ ਡਾ. ਸ਼੍ਰੀਮਤੀ ਨੀਲਮ ਕਾਮਰਾ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਤੇ ਮੁੱਖ ਅਧਿਆਪਕਾ ਸ਼੍ਰੀਮਤੀ ਸਿੰਮੀ ਲੂਥਰਾ ਨੇ ਜੇਤੂ ਵਿਦਿਆਰਥੀਆਂ ਤੇ ਕੋਚ ਸ਼੍ਰੀਮਤੀ ਵਰਿੰਦਰ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੇ ਲਈ ਵਧਾਈ ਦਿੱਤੀ।ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਭਵਿੱਖ ਵਿੱਚ ਹੋਰ ਵੀ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਇੰਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੇ ਅਣਥੱਕ ਯਤਨਾਂ ਨੂੰ ਵੀ ਜਾਂਦਾ ਹੈ।ਇਹ ਪ੍ਰਤੀਯੋਗਤਾ ਪਟਨਾ ਵਿੱਚ 13 ਤੋਂ 17 ਸਤੰਬਰ 2017 ਤੱਕ ਸਪੈਸ਼ਲ ਓਲੰਪਿਕਸ, ਭਾਰਤ ਦੁਆਰਾ ਅਯੋਜਿਤ ਕਰਵਾਈ ਗਈ।ਇਸ ਵਿੱਚ ਭਾਰਤ ਦੇ 20 ਰਾਜਾਂ ਦੇ 250 ਖਿਡਾਰੀਆਂ ਨੇ ਭਾਗ ਲਿਆ।ਦੀਕਸ਼ਾ ਤੇ ਕਰੀਨਾ ਪਿਛਲੇ ਪੰਜ ਸਾਲਾਂ ਤੋਂ ਰਾਜ ਪੱਧਰ ਪ੍ਰਤੀਯੋਗਤਾ ਵਿੱਚ ਸੋਨੇ ਦੇ ਤਮਗੇ ਜਿੱਤ ਰਹੀਆਂ ਹਨ।ਇੰਨ੍ਹਾਂ ਵਿਦਿਆਰਥਣਾਂ ਨੇ ਇਸ ਦੇ ਨਾਲ-ਨਾਲ 2014 ਵਿੱਚ ਅਯੋਜਿਤ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿੱਚ ਵੀ ਸੋਨੇ ਦਾ ਤਮਗਾ ਹਾਸਲ ਕੀਤਾ ਸੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply