Monday, October 12, 2026

ਕ੍ਰਾਂਤੀਕਾਰੀਆਂ ਨੇ ਸ਼ਰਧਾ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਚੌਂਕ ਮਹਿਤਾ, 29 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੰਗਰੇਜ਼ੀ ਸਰਕਾਰ ਦੀਆਂ ਰਾਤਾਂ ਦੀਆਂ ਨੀਦਾਂ ਉਡਾਉਣ ਵਾਲੇ ਪੰਜਾਬ ਦੇ ਮਹਾਨ ਸਪੂਤ PPN2909201707ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 110ਵਾਂ ਜਨਮ ਦਿਨ ਅੱਜ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਮੁੱਖ ਦਫ਼ਤਰ ਅੱਡਾ ਤਰਫਾਨ ਸਾਧਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਤੋਂ ਬਾਅਦ ਵੱਖ ਵੱਖ ਪਿੰਡਾਂ ਤਰਫਾਨ, ਸਾਧਪੁਰ, ਚੋਗਾਵਾਂ, ਭੋਏ, ਬੋਪਾਰਾਏ, ਤਾਹਰਪੁਰ, ਬੁਲਾਰਾ, ਤਰਸਿੱਕਾ, ਖੁਜਾਲਾ ਆਦਿ ਪਿੰਡਾਂ ਵਿੱਚ ਕੋਰੀਉਗ੍ਰਾਫੀਆਂ ਰਾਹੀ ਲੋਕਾਂ ਨੂੰ ਸਰਦਾਰ ਭਗਤ ਸਿੰਘ ਦੀ ਸੋਚ ਨਾਲ ਜੋੜਣ ਦੀ ਭਰਪੂਰ ਕੋਸ਼ਿਸ ਕੀਤੀ ਗਈ।ਮੌਕੇ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਅੱਜ ਲੋੜ ਹੈ ਸਰਦਾਰ ਭਗਤ ਸਿੰਘ ਜੀ ਦੀ ਸੋਚ ਨੂੰ ਅਪਣਾਉਣ ਦੀ ਤਾਂ ਕਿ ਦੇਸ਼ ਅੰਦਰੋਂ ਬੇਰੋਜ਼ਗਾਰੀ, ਬੇਈਮਾਨੀ, ਭ੍ਰਿਸ਼ਟਾਚਾਰ, ਅਨਪੜ੍ਹਤਾ, ਜ਼ਮਾਂਖੋਰੀ ਆਦਿ ਬੁਰਾਈਆਂ ਨੂੰ ਖ਼ਤਮ ਕੀਤਾ ਜਾ ਸਕੇ।ਇਸ ਮੌਕੇ ਸੁਰਜੀਤ ਸਿੰਘ, ਸੁਰਿੰਦਰ ਸਿੰਘ, ਰਾਜਨਪ੍ਰੀਤ ਸਿੰਘ, ਮਨਪ੍ਰ੍ਰ੍ਰੀਤ ਸਿੰਘ, ਹਰਜੀਤ ਸਿੰਘ, ਜੋਬਨਜੀਤ ਸਿੰਘ, ਨਿਸ਼ਾਨ ਸਿੰਘ, ਜਗਰੂਪ ਸਿੰਘ, ਰਾਹੁਲਦੀਪ ਸਿੰਘ, ਬਲਜਿੰਦਰ ਸਿੰਘ, ਨਰਿੰਦਰਪਾਲ ਸਿੰਘ, ਜਗਰੂਪ ਸਿੰਘ, ਸਾਜਣ ਸਿੰਘ, ਅਰਜੁਨ ਸਿੰਘ, ਹਰਮੇਸ਼ ਸਿੰਘ, ਅਨਮੋਲਦੀਪ ਕੌਰ ਤਰਸਿੱਕਾ, ਜਰਮਨਜੀਤ ਸਿੰਘ ਚੌਗਾਂਵਾ, ਜੈਮਲ ਸਿੰਘ ਤਰਸਿੱਕਾ ਆਦਿ ਹਾਜ਼ਿਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply