ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ
ਧਾਰਮਿਕ ਮੁਕਾਬਿਲਆਂ ਦੀ ਲੜੀ ਤਹਿਤ ਅੱਜ ਸਕੂਲੀ ਬੱਚਿਆਂ ਦਾ ਕੁਇਜ਼ ਮੁਕਾਬਲਾ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਗਿਆ।ਇਹ ਮੁਕਾਬਲਾ ਸਮੁੱਚੇ ਸਿੱਖ ਇਤਿਹਾਸ ਵਿਚੋਂ ਪੁੱਛੇ ਗਏ ਸਵਾਲਾਂ `ਤੇ ਅਧਾਰਤ ਸੀ।ਇਸ ਮੁਕਾਬਲੇ ਵਿਚ 5 ਸਕੂਲਾਂ ਵਿਚੋਂ ਆਏ 25 ਵਿਦਿਆਰਥੀਆਂ ਦੀਆਂ 5 ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਡਾ. ਰਣਜੀਤ ਕੌਰ, ਡਾ. ਅਮਰਜੀਤ ਕੌਰ, ਡਾ. ਕਿਰਨਦੀਪ ਕੌਰ, ਬੀਬੀ ਪਲਵਿੰਦਰ ਕੌਰ ਤੇ ਬੀਬੀ ਪਰਮੀਤ ਕੌਰ ਨੇੇ ਜੱਜ ਵਜੋਂ ਸੇਵਾ ਨਿਭਾਈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਅਤੇ ਨੌਜੁਆਨਾਂ ਅੰਦਰ ਨੈਤਿਕ ਗੁਣਾਂ ਦਾ ਸੰਚਾਰ ਕਰਨ ਲਈ ਧਰਮ ਦੀਆਂ ਸਿੱਖਿਆਵਾਂ ਦਾ ਪ੍ਰਚਾਰ, ਮੂਲ ਲੋੜ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਕਰਵਾਏ ਜਾਂਦੇ ਅਜਿਹੇ ਧਾਰਮਿਕ ਮੁਕਾਬਿਲਆਂ ਨਾਲ ਸਕੂਲਾਂ/ਕਾਲਜਾਂਦੇ ਵਿਦਿਆਰਥੀਆਂ ਅੰਦਰ ਧਰਮ ਪ੍ਰਤੀ ਰੁਚੀ ਅਤੇ ਉਤਸ਼ਾਹ ਪੈਦਾ ਹੁੰਦਾ ਹੈ।ਉਨਾਂ ਕਿਹਾ ਕਿ ਇਸ ਲੜੀ ਤਹਿਤ ਕਰਵਾਏ ਗਏ ਸਾਰੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ 7 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਇਨਾਮ ਦਿੱਤੇ ਜਾਣਗੇ।ਇਸ ਮੌਕੇ ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਕਾਬਲ ਸਿੰਘ ਲੁਹਾਰਕਾ ਸੁਪਰਵਾਈਜ਼ਰ, ਜਸਪਾਲ ਸਿੰਘ, ਹਰਦੀਪ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media