Thursday, June 11, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਦੁਸਹਿਰੇ ਦਾ ਤਿਓਹਾਰ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀ ਸ਼ਰਧਾ ਨੂੰ ਕਾਇਮ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ PPN3009201703ਵਿਖੇ ਦੁਸਹਿਰੇ ਦੇ ਤਿਉਹਾਰ ਉਮੰਗ ਭਰੇ ਜਜ਼ਬੇ ਨਾਲ ਸਵੇਰ ਦੀ ਸਭਾ `ਚ ਮਨਾਇਆ ਗਿਆ। ਇਹ ਤਿਉਹਾਰ ਨੇਕੀ ਦੀ ਬਦੀ ਉਪਰ, ਚਾਨਣ ਦੀ ਹਨੇਰੇ ਉਪੱਰ ਜਿੱਤ ਦਾ ਪ੍ਰਤੀਕ ਹੈ ।ਵਿਦਿਆਰਥੀਆਂ ਵੱਲੋਂ ਕਵਿਤਾਵਾਂ ਬੋਲੀਆਂ ਗਈਆਂ ਤੇ ਇੱਕ ਨਾਟਕ ਵੀ ਖੇਡਿਆ ਗਿਆ।ਵਿਦਿਆਰਥੀਆਂ ਨੇ ਕਾਮ, ਕ੍ਰੋਧ, ਹੰਕਾਰ, ਲੋਭ, ਮੋਹ ਦੇ ਮੁਖੋਟੇ ਪਾ ਕੇ ਇੰਨ੍ਹਾਂ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਅਤੇ ਵਿਦਿਆਰਥੀਆਂ ਨੂੰ ਮਰਿਆਦਾ ਪ੍ਰਸ਼ੋਤਮ ਰਾਮ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੁਨੇਹਾ ਦਿੱਤਾ ।
ਉਨਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇ੍ਵਟ ਕੀਤੇ ਜਿੰਨਾਂ ਦੇ ਜਨਮ ਦਿਨ 2 ਅਕਤੂਬਰ ਨੂੰ ਮਨਾਏ ਜਾ ਰਹੇ ਹਨ।ਵਿਦਿਆਰਥੀਆਂ ਨੇ ਇੰਨ੍ਹਾਂ ਮਹਾਂਪੁਰਸ਼ਾਂ ਦੇ ਦਰਸਾਏ ਮਾਰਗ  ਤੇ ਚੱਲਣ ਦੀ ਸਹੁੰ ਚੁੱਕੀ।
ਪੰਜਾਬ ਜ਼ੋਨ ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਮੌਕੇ `ਤੇ ਵਧਾਈ ਸੰਦੇਸ਼ ਭੇਜਿਆ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ।

 

pMjwb jæon ey dy KyqrI inrdysæk fw. sæRImqI nIlm kwmrw Aqy skUl dy pRbMDk fw. rwjysæ kumwr ipMRsIpl fI.ey.vI kwlj ny AiDAwpkW qy ividAwrQIAW nUM ies mOky ‘qy vDweI sMdysæ ByijAw[skUl dy ipMRsIpl fw. nIrw særmw ny ividAwrQIAW nUM dusihry dI vDweI id`qI [

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply