Friday, March 27, 2026

ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਤੇ ਜੱਗੀ ਵਾਸੂਦੇਵ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਅਤੇ ਜੱਗੀ ਵਾਸੂਦੇਵ ਨੇ ਅੱਜ ਸਿੱਖ ਧਰਮ ਦੇ ਕੇਂਦਰੀ PPN3009201707ਅਸਥਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਰਾਤ ਦੇ ਤਕਰੀਬਨ 8:00 ਵਜੇ ਦੇ ਕਰੀਬ ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ।ਉਨਾਂ ਨੇ ਸ਼ਰਧਾ ਨਾਲ ਪਰਿਕਰਮਾ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਅਸਥਾਨਾਂ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ।ਉਨਾਂ ਦੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਅਤੇ ਕੀਰਤਨ ਵੀ ਸਰਵਣ ਕੀਤਾ ਇਸ ਤੋਂ ਬਾਅਦ ਸ੍ਰੀ ਵੀ.ਪੀ ਸਿੰਘ ਬਦਨੌਰ ਅਤੇ ਸ੍ਰੀ ਜੱਗੀ ਵਾਸੂਦੇਵ ਨੂੰ ਬਲਦੇਵ ਸਿੰਘ ਕਾਇਮਪੁਰ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਕਿਰਨਜੋਤ ਕੌਰ, ਡਾ. ਰੂਪ ਸਿੰਘ ਤੇ ਸੁਲੱਖਣ ਸਿੰਘ ਭੰਗਾਲੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੱਖਤਾ ਲਈ ਆਤਮਿਕ ਸ਼ਕਤੀ ਦਾ ਸੋਮਾ ਹੈ ਜਿਸ ਦੇ ਦਰਸ਼ਨ ਕਰਕੇ ਮਨੁਖ ਨੂੰ ਮੁਕੰਮਲ ਸ਼ਾਂਤੀ ਪ੍ਰਾਪਤ ਹੁੰਦੀ ਹੈ।ਇਸ ਮੌਕੇ ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਹਰਪ੍ਰੀਤ ਸਿੰਘ, ਸੁਪਰਵਾਈਜ਼ਰ ਸਰਤਾਜ ਸਿੰਘ ਆਦਿ ਮੌਜੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply