ਅੰਮਿ੍ਤਸਰ, 30 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ
ਨਿਯਮਾਂ ਦੀ ਪਾਲਣਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖਰੇਖ ਹੇਠ ਬੀਤੇ ਦਿਨੀਂ ਆਯੋਜਿਤ ਇਸ ਸੈਮੀਨਾਰ ’ਚ ਸ੍ਰੀਮਤੀ ਜਸਵੰਤ ਕੌਰ (ਏ.ਡੀ.ਜੀ.ਪੀ ਟ੍ਰੈਫ਼ਿਕ ਪੁਲਿਸ), ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ, ਪਰਮਜੀਤ ਸਿੰਘ ਇੰਚਾਰਜ ਟ੍ਰੈਫ਼ਿਕ ਐਜ਼ੂਕੇਸ਼ਨ ਸੈਲ ਨੇ ਸ਼ਿਰਕਤ ਕੀਤੀ।ਜਿਨਾਂ ਦਾ ਪਿ੍ਰੰ: ਡਾ. ਮਾਹਲ ਨੇ ਸਵਾਗਤ ਕਰਦਿਆਂ ਫੁਲਾਂ ਦੇ ਗੁਲਦਸਤੇ ਭੇਟ ਕੀਤੇ।
ਇਸ ਮੌਕੇ ਸੁਰਿੰਦਰਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਮਹਤਵਪੂਰਨ ਜਾਣਕਾਰੀ ਦਿੰਦਿਆਂ ਵੀਡੀਓ ਦਿਖਾ ਕੇ ਜਾਗਰੂਕ ਕੀਤਾ।ਉਨਾਂ ਦੱਸਿਆ ਕਿ ਅੰਮਿ੍ਰਤਸਰ ਇਕ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਹੋਣ ਕਰਕੇ ਇਥੇ ਆਵਾਜਾਈ ਸਮੱਸਿਆ ਬਹੁਤ ਵਧ ਗਈ ਹੈ।ਉਨਾਂ ਅਪੀਲ ਕੀਤੀ ਕਿ ਤੁਹਾਡੇ ਸਭ ਦੇ ਸਹਿਯੋਗ ਨਾਲ ਹੀ ਇਸ ਨੂੰ ਕਾਬੂ ਕੀਤਾ ਜਾ ਸਕਦਾ ਹੈ।ਉਨਾਂ ਨੇ ਐਕਸੀਡੈਂਟ ਹੋਣ ਦੇ ਕਾਰਨਾਂ ’ਤੇ ਬੜੇ ਵਿਸਥਾਰ ਨਾਲ ਚਰਚਾ ਕੀਤੀ ਤੇ ਦਸਿਆ ਕਿ ਕਿਵੇਂ ਅਸੀਂ ਸੜਕ ਦੁਰਘਟਨਾ ਤੋਂ ਆਪਣਾ ਅਤੇ ਦੂਜਿਆਂ ਦਾ ਬਚਾਅ ਕਰ ਸਕਦੇ ਹਾਂ।
ਸੈਮੀਨਾਰ ਦੌਰਾਨ ਸ੍ਰੀਮਤੀ ਜਸਵੰਤ ਕੌਰ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਨਾ ਕਰਨ, ਦੂਜਿਆਂ ਨੂੰ ਇਸ ਸਬੰਧੀ ਜਾਗਰੂਕ ਕਰਨ ਬਾਰੇ ਪ੍ਰੇਰਿਤ ਕੀਤਾ।ਪਰਮਜੀਤ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਬਾਰੇ ਸਮੇਂ-ਸਮੇਂ ’ਤੇ ਬਣੇ ਕਾਨੂੰਨਾਂ ਬਾਰੇ ਅਤੇ ਇਨਾਂ ਦੀ ਉਲੰਘਣਾ ਕਰਨ ’ਤੇ ਹੋਣ ਵਾਲੀ ਸਜ਼ਾ, ਜੁਰਮਾਨਾ ਆਦਿ ਬਾਰੇ ਜਾਣਕਾਰੀ ਦਿੰਦਿਆਂ ਇਨਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ।ਇਸ ਤੋਂ ਇਲਾਵਾ ਸ੍ਰੀਮਤੀ ਜੋਤੀ ਸ਼ਰਮਾ (ਏ.ਐਸ.ਆਈ) ਨੇ ‘ਸ਼ਕਤੀ ਪੰਜਾਬ ਪੁਲਿਸ’ ਐਪ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥਣਾਂ ਨੂੰ ਇਸ ਦੀ ਵਰਤੋਂ ਕਰਨ ਲਈ ਕਿਹਾ ਤਾਂ ਜੋ ਟ੍ਰੈਫ਼ਿਕ ਪੁਲਿਸ ਉਨਾਂ ਦੀ ਸਹਾਇਤਾ ਕਰ ਸਕੇ।
ਸੈਮੀਨਾਰ ਦੇ ਅੰਤ ’ਤੇ ਡਾ. ਮਨਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਦੌਰਾਨ ਵਿਦਿਆਰਥਣਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਪ੍ਰਸ਼ਨ ਪੁੱਛੇ ਗਏ ਅਤੇ ਸਹੀ ਉਤਰ ਦੇਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ।ਇਸ ਸੈਮੀਨਾਰ ਦਾ ਆਯੋਜਨ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ ਅਤੇ ਡਾ. ਚੰਚਲ ਬਾਲਾ ਨੇ ਕੀਤਾ, ਜਿਸ ’ਚ ਸਮੂਹ ਸਟਾਫ਼ ਮੈਬਰਾਂ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media