Friday, July 10, 2026

ਅੰਤਰ ਜਿਲ੍ਹਾ ਸਕੂਲ ਖੇਡਾਂ ਹਾਕੀ ਅੰਡਰ-17 `ਚ ਖਾਲਸਾ ਅਕੈਡਮੀ ਦੀਆਂ ਲੜਕੀਆਂ ਜੇਤੂ

PPN3009201724ਚੌਕ ਮਹਿਤਾ, 30 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਸਕੂਲ ਦੇ ਲੜਕੀਆਂ ਦੀ ਅੰਡਰ-17 ਵਰਗ ਹਾਕੀ ਟੀਮ ਨੇ ਛੇਹਰਟਾ ਹਾਈ ਅਕੈਡਮੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ ਅੰਤਰ ਜਿਲਾ ਸਕੂਲ ਖੇਡਾਂ ਹਾਕੀ ਦੇ ਟੂਰਨਾਮੈਂਟ ਵਿੱਚ ਭਾਗ ਲਿਆ।ਇਸ ਵਿੱਚ ਜਿਲ੍ਹੇ ਦੀਆਂ ਲਗਭਗ 10 ਟੀਮਾਂ ਨੇ ਭਾਗ ਲਿਆ, ਜਿੰਨਾਂ੍ਹ ਵਿੱਚੋਂ ਉਨਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਸ:ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਹਾਕੀ ਕੋਚ ਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply