Friday, June 13, 2025
Breaking News

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨ ਸਨਮਾਨਿਤ

PPN0110201706 PPN0110201707ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿੱਥੇ ਜਿਲਾ ਪ੍ਰਸਾਸ਼ਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਨਾਂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ, ਜੋ ਕਿ ਪਰਾਲੀ ਨੂੰ ਸਾੜੇ ਬਗੈਰ ਖੇਤਾਂ ਵਿਚ ਵਾਹ ਰਹੇ ਹਨ।ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਵੱਲੋਂ ਕੀਤੀ ਗਈ ਇਸ ਪਹਿਲ ਕਦਮੀ ਤਹਿਤ ਅੱਜ ਅੰਮ੍ਰਿਤਸਰ ਜਿਲੇ ਦੇ ਪਿੰਡ ਭੋਏਵਾਲੀ ਦੇ ਕਿਸਾਨ ਗੁਰਦੇਵ ਸਿੰਘ ਤੇ ਮਨਪ੍ਰੀਤ ਸਿੰਘ, ਰਾਣਾ ਪ੍ਰਤਾਪ ਸਿੰਘ ਅਤੇ ਸੁਖਰਾਜ ਸਿੰਘ ਨੂੰ ਪਰਾਲੀ ਨਾ ਸਾੜਨ ਲਈ ਵਿਸ਼ੇਸ਼ ਤੌਰ ’ਤੇ ਉਨਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ।ਸਹਾਇਕ ਵਾਤਾਵਰਣ ਇੰਜੀਨੀਅਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਨੂੰ ਵਲੋਂ ਜਾਰੀ ਕੀਤੇ ਗਏ ਪ੍ਰਸੰਸਾ ਪੱਤਰ ਵਿਚ ਉਕਤ ਕਿਸਾਨਾਂ ਦੀ ਇਸ ਗੱਲੋਂ ਹੌਸਲਾ ਅਫਜ਼ਾਈ ਕੀਤੀ ਗਈ ਹੈ ਕਿ ਉਨਾਂ ਨੇ ਪਰਾਲੀ ਨੂੰ ਬਿਨਾਂ ਕਿਸੇ ਮਸ਼ੀਨੀ ਮਦਦ ਦੇ ਤੰਗਲੀ ਨਾਲ ਖਿਲਾਰ ਕੇ ਤਵੀਆਂ ਦੀ ਮਦਦ ਨਾਲ ਹੀ ਖੇਤ ਵਿਚ ਵਾਹ ਦਿੱਤਾ।ਬੋਰਡ ਦੇ ਉਕਤ ਕਿਸਾਨਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਇਹ ਅਪੀਲ ਵੀ ਕੀਤੀ ਹੈ ਕਿ ਉਹ ਆਪਣੇ ਨੇੜਲੇ ਕਿਸਾਨਾਂ ਨੂੰ ਵੀ ਇਸ ਕੰਮ ਲਈ ਪ੍ਰੇਰਿਤ ਕਰਨ, ਤਾਂ ਜੋ ਪੰਜਾਬ ਦਾ ਵਾਤਾਵਰਣ ਖਰਾਬ ਨਾ ਹੋਵੇ ਅਤੇ ਜ਼ਮੀਨ ਬੰਜਰ ਨਾ ਹੋਵੇ।ਉਨਾਂ ਕਿਹਾ ਕਿ ਜੋ ਵੀ ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਲਈ ਉਪਰਾਲਾ ਕਰੇਗਾ, ਬੋਰਡ ਵੱਲੋਂ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …

Leave a Reply