Sunday, September 27, 2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ `ਤੇ ਵਿਦਿਆਰਥੀ ਚੇਤਨਾ ਮੁਕਾਬਲੇ ਕਰਵਾਏ

ਧੂਰੀ, 2 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਤਰਕਸ਼ੀਲ ਸੋਸਾਇਟੀ ਰਜਿ. ਪੰਜਾਬ ਦੀ ਯੂਨਿਟ ਧੂਰੀ ਦੇ ਪ੍ਰਧਾਨ ਰਤਨ ਸਿੰਘ ਦੀ ਅਗਵਾਈ ਹੇਠ PPN0210201706ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮੱਰਪਿਤ ਵਿਦਿਆਰਥੀ ਚੇਤਨਾ ਮੁਕਾਬਲੇ ਕਰਵਾਏ ਗਏ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੈਦਾ ਹੋਣ ਵਾਲੇ ਅੰਧਵਿਸ਼ਵਾਸ, ਵਹਿਮਾਂ, ਭਰਮਾਂ ਨੂੰ ਖਤਮ ਕਰਨਾ ਅਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਜਾਣੂ ਕਰਾਉਣਾ ਸੀ।ਇਸ ਪਰੀਖਿਆ ਵਿੱਚ 38 ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ  ਵਿਦਿਆਰਥੀਆਂ ਨੂੰ ਪ੍ਰਸ਼ੰਸਾ-ਪੱਤਰ ਅਤੇ ਜੇਤੂਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਾਬੂ ਸਿੰਘ, ਰਾਜਿੰਦਰ ਰਾਜੂ ਅਤੇ ਸੁਖਦੇਵ ਸ਼ਰਮਾ ਆਦਿ ਵੀ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply