Wednesday, October 22, 2025
Breaking News

ਸ਼੍ਰੋਮਣੀ ਕਮੇਟੀ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਪੁਰਬ `ਤੇ ਦੀਪਮਾਲਾ ਕਰਨ ਦੀ ਕੀਤੀ ਬੇਨਤੀ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 7 ਅਕਤੂਬਰ 2017 ਨੂੰ PPN0210201710ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਚੌਗਿਰਦੇ ਵਿਚ ਦੁਕਾਨਦਾਰਾਂ ਨੂੰ ਜਿਥੇ ਸੱਦਾ ਪੱਤਰ ਦਿੱਤੇ, ਉਥੇ ਹੀ ਸਾਫ ਸਫਾਈ ਅਤੇ ਦੀਪਮਾਲਾ ਲਈ ਵੀ ਪ੍ਰੇਰਨਾ ਕੀਤੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਅਤੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੁਕਾਨਦਾਰਾਂ ਪਾਸ ਆਪ ਪਹੁੰਚ ਕਰਕੇ ਪ੍ਰਕਾਸ਼ ਪੁਰਬ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਡਾ. ਰੂਪ ਸਿੰਘ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਕਿ ਇਸ ਮਹਾਨ ਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ।ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਦੁਕਾਨਾਂ ਦੀ ਸਜਾਵਟ ਕੀਤੀ ਜਾਵੇ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ‘ਤੇ ਖਿਆਲ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ।ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ।ਇਸ ਮੌਕੇ ਮੀਤ ਸਕੱਤਰ ਸਕੱਤਰ ਸਿੰਘ, ਮੈਨੇਜਰ ਰਘਬੀਰ ਸਿੰਘ ਮੰਡ, ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ ਤੇ ਬਘੇਲ ਸਿੰਘ, ਨਿਰਮਲ ਸਿੰਘ ਇੰਚਾਰਜ ਗੱਡੀਆਂ, ਗੁਰਪ੍ਰੀਤ ਸਿੰਘ ਮੀਤ ਮੈਨੇਜਰ ਤੋਂ ਇਲਾਵਾ ਪ੍ਰੋ: ਸਰਚਾਂਦ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply