ਅੰਮਿ੍ਤਸਰ, 3 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 19 ਸਤੰਬਰ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਹੋਏ ਇਕ ਪਰਵਾਸੀ ਦੀ 2 ਅਕਤੂਬਰ ਨੂੰ
ਇਲਾਜ ਦੌਰਾਨ ਮੌਤ ਹੋ ਗਈ ਸੀ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰਾਕੇਸ਼ ਕੁਮਾਰ ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ ਵਿਸ਼ਾਲ ਪੁੱਤਰ ਬਿਲਾਸ ਵਾਸੀ ਬਿਹਾਰ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਇਸ ਲਈ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਡੈਡ ਬਾਡੀ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਮਿ੍ਰਤਕ ਦਾ ਹੁਲੀਆ ਉਮਰ-22 ਸਾਲ ਕੱਦ 5’-3/4’’, ਰੰਗ ਕਣਕਵਿੰਨਾਂ, ਸਰੀਰ ਪਤਲਾ ਹੈ।ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ ਤਾਂ ਏ.ਐਸ.ਆਈ ਚੌਂਕੀ ਸ਼ਿਵਾਲਾ ਭਾਇਆ ਨਾਲ 97811-30243 ’ਤੇ ਸੰਪਰਕ ਕਰ ਸਕਦਾ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media