ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੌਲੀਕੂਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ
ਵਿਭਾਗ ਵੱਲੋਂ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ ਗਿਆ। ਇਹ ਦਿਵਸ ਮਹਾਤਮਾ ਗਾਂਧੀ ਦੀ 150ਵੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੀ।
ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਹਰਮੀਤ ਸਿੰਘ ਨੇ ਗਾਂਧੀ ਜੀ ਦੇ ਆਦਰਸ਼ਾਂ ‘ਤੇ ਵਿਸ਼ੇਸ਼ ਭਾਸ਼ਣ ਦਿੱਤਾ ਅਤੇ ਕਿਹਾ ਕਿ ਅੱਜ ਲੋੜ ਹੈ ਕਿ ਗਾਂਧੀ ਜੀ ਦੇ ਉਦੇਸ਼ਾਂ ਨੂੰ ਅਪਣਾ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਈਏ। ਵਿਦਿਆਰਥੀਆਂ ਵੱਲੋਂ ਇਸ ਮੌਕੇ ਦੇਸ਼ ਪਿਆਰ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕਰਕੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ।ਸਾਰਿਆਂ ਵੱਲੋਂ ਅਹਿੰਸਾ ਪ੍ਰਤੀ ਵਚਨਬੱਧ ਰਹਿਣ ਲਈ ਸਹੁੰ ਚੁਕਣ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ।ਵਿਦਿਆਰਥੀਆਂ ਵੱਲੋਂ ਇਸ ਮੌਕੇ ਪੌਦੇ ਵੀ ਲਾਏ ਗਏ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media