Wednesday, August 5, 2026

ਯੂਨੀਵਰਸਿਟੀ ਬਿਜ਼ਨੈਸ ਸਕੂਲ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ ‘ਚ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਅਜ਼ਾਦੀ ਦੀ PPN0310201711ਲੜਾਈ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸਕੂਲ ਦੇ ਚੇਅਰਪਰਸਨ ਤੇ ਮੁਖੀ, ਡਾ. ਜਸਵੀਨ ਕੌਰ ਤੋਂ ਇਲਾਵਾ ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ ਜਿਨ੍ਹਾਂ ਨੇ ਸ. ਭਗਤ ਸਿੰਘ ਵੱਲੋਂ ਅਜਾਦੀ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਯਾਦ ਕੀਤਾ। ਡਾ. ਜਸਵੀਨ ਕੌਰ ਨੇ ਇਸ ਮੌਕੇ ਕਿਹਾ ਕਿ ਦੇਸ਼ ਦੀ ਅਜਾਦੀ ਵਿਚ ਸ਼ਹੀਦ ਭਗਤ ਸਿੰਘ ਦਾ ਵਡਮੁੱਲਾ ਯੋਗਦਾਨ ਸੀ ਅਤੇ ਉਹ ਹਮੇਸ਼ਾ ਹੀ ਨੌਜੁਆਨ ਪੀੜ੍ਹੀ ਦੇ ਪ੍ਰੇਰਣਾ ਸਰੋਤ ਰਹੇ ਹਨ। ਡਾ. ਅਮਰਜੀਤ ਸਿੰਘ ਸਿੱਧੂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅੇਤ ਵਿਚਾਰਾਂ ਬਾਰੇ ਜਾਣਕਾਰੀ ਦਿੱਤੀ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply