Friday, October 2, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ PPN0310201712ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਮਮਿਕਰੀ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ।ਇਸ ਮੌਕੇ ਇਸ ਜ਼ੋਨ ਨਾਲ ਸਬੰਧਤ ਵੱਖ-ਵੱਖ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ।
ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਦੇ ਇਸ ਜ਼ੋਨ ਨਾਲ ਸਬੰਧਤ ਕਾਲਜਾਂ ਤੇ ਅਦਾਰਿਆਂ ਦੇ 700 ਵਿਦਿਆਰਥੀ-ਕਲਾਕਾਰਾਂ ਦੀਆਂ 15 ਟੀਮਾਂ ਵੱਖ-ਵੱਖ 22 ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੀਆਂ ਹਨ। ਇਹ ਮੇਲਾ 5 ਅਕਤੂਬਰ ਤਕ ਚੱਲੇਗਾ।ਮੇਲੇ ਦਾ ਰਸਮੀ ਉਦਘਾਟਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ, ਡਾ. ਤੇਜਬੀਰ ਸਿੰਘ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ।ਇਸ ਮੌਕੇ ਜਗਜੀਤ ਸਿੰਘ ਵਾਲੀਆ, ਏ.ਡੀ.ਸੀ.ਪੀ ਹੈਡਕੁਆਟਰ ਅੰਮ੍ਰਿਤਸਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਿਆ।ਡਾ. ਤੇਜਬੀਰ ਸਿੰਘ ਨੇ ਨਰੋਈ ਸਿਹਤ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਨੁਸ਼ਾਸਨ ਰਹਿੰਦੇ ਹੋਏ ਚੰਗੀ ਭਾਵਨਾ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣਾ ਚਾਹੀਦਾ ਹੈ।
ਮੇਲੇ ਦੀ ਸ਼ੁਰੂਆਤ ਮਮਿਕਰੀ ਦੀ ਆਈਟਮ ਨਾਲ ਹੋਈ ਅਤੇ ਅੱਜ ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਗੀਤ ਗਜ਼ਲ, ਲੋਕ ਗੀਤ, ਪੇਟਿੰਗ, ਸਕੈਚਿੰਗ, ਕੋਲਾਜ਼, ਕਾਰਟੂਨਿੰਗ, ਕਲੇਅ ਮਾਡਲਿੰਗ, ਪੇਟਿੰਗ ਸਟਿਲ ਲਾਈਫ, ਸਲੋਗਨ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਏ।
ਡਾ. ਜਗਜੀਤ ਕੌਰ ਨੇ ਦੱਸਿਆ ਕਿ ਕੱਲ੍ਹ 4 ਅਕਤੂਬਰ ਨੂੰ ਸਮੂਹ ਸ਼ਬਦ ਭਜਨ, ਸਮੂਹ ਗਾਇਨ ਭਾਰਤੀ, ਪਇਟੀਕਲ ਸਿੰਪੋਜ਼ੀਅਮ, ਐਲੋਕਿਊਸ਼ਨ, ਡੀਬੇਟ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ ਅਤੇ 5 ਅਕਤੂਬਰ ਨੂੰ ਕੁਇਜ਼ ਅਤੇ ਗਿੱਧੇ ਦੇ ਮੁਕਾਬਲੇ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ।ਇਸ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਯੂਨੀਵਰਸਿਟੀ ਵਿਖੇ ਵੱਖ-ਵੱਖ ਸਟੇਜਾਂ ਜਿਵੇਂ ਗੁਰੂ ਨਾਨਕ ਭਵਨ ਤੇ ਸੰਗਤ ਹਾਲ ਵਿਖੇ ਆਯੋਜਤ ਕੀਤੇ ਜਾ ਰਹੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply