Sunday, August 2, 2026

ਖਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਕਰਵਾਏ ਸਵੱਛ ਭਾਰਤ ਪੇਟਿੰਗ ਮੁਕਾਬਲੇ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਜਿਹੀਆਂ ਸੰਸਥਾਵਾਂ ਬਹੁਤ ਘੱਟ ਹੁੰਦੀਆਂ ਹਨ ਜਿਹੜੀਆਂ ਵਿਦਿਆਰਥੀਆਂ ਨੂੰ PPN0310201714ਪੜ੍ਹਾਈ ਦੇ ਨਾਲ-ਨਾਲ ਖੇਡਾਂ, ਕਲਾ ਅਤੇ ਸੱਭਿਆਚਾਰਕ ਗਤੀਵੀਧੀਆਂ ’ਚ ਨਿਪੁੰਨ ਕਰਕੇ ਸਵੈ-ਨਿਰਭਰ ਬਣਾਉਂਦੀਆਂ ਹਨ।ਇਹ ਸ਼ਬਦ ਖਾਲਸਾ ਕਾਲਜ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਮੁੱਖ ਮਹਿਮਾਨ ਨੇ ਸ਼ਮੂਲੀਅਤ ਕਰਦਿਆਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮ: ਵੱਲੋਂ ਕਰਵਾਏ ਗਏ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਚਲਾਈ ਗਈ ਸਵੱਛ ਭਾਰਤ ਅਭਿਆਨ ਲਹਿਰ ਦੌਰਾਨ ਪੇਟਿੰਗ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਗਮ ਦੌਰਾਨ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਕਲਾ ਨਾਲ ਜੁੜਿਆ ਇਨਸਾਨ ਕਦੀ ਕਿਸੇ ਦਾ ਬੁਰਾ ਨਹੀਂ ਸੋਚਦਾ, ਉਹ ਚੰਗਾ ਦੇਖਦਾ, ਮਨ ’ਚ ਵਸਾਉਂਦਾ ਅਤੇ ਸਮਾਜ ’ਚ ਫੈਲਾਉਂਦਾ ਹੈ। ਇਸ ਤੋਂ ਪਹਿਲਾਂ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ’ਚ ਸੰਸਥਾ ਦੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ’ਚ ਹੀ ਖੁਦਾਈ ਹੈ।ਉਨ੍ਹਾਂ ਕਿਹਾ ਕਿ ਸਫ਼ਾਈ ਅਭਿਆਨ ਨੂੰ ਸਾਨੂੰ ਆਪਣੇ ਘਰ, ਗਲੀ ਅਤੇ ਮੁਹੱਲੇ ਤੋਂ ਸ਼ੁਰੂ ਕਰਕੇ ਦੇਸ਼ ਨੂੰ ਸਾਫ਼-ਸੁਥਰਾ ਬਣਾਉਣਾ ਚਾਹੀਦਾ ਹੈ।ਸਕੂਲ ਦੇ ਵਿਦਿਆਰਥੀਆਂ ਦੇ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ਜਮਾਤਾਂ ਦੇ 2 ਗਰੁੱਪ ਬਣਾ ਕੇ ਲਗਭਗ 50 ਵਿਦਿਆਰਥੀਆਂ ਦੇ ਸਵੱਛ ਭਾਰਤ ਅਭਿਆਨ ਨਾਲ ਸਬੰਧਤ ਪੇਟਿੰਗ ਮੁਕਾਬਲੇ ਕਰਵਾਏ ਗਏ। ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਬਾਕੀ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦਿੱਤੇ ਗਏ।
ਇਸ ਮੌਕੇ ਮਨਜੀਤ ਸਿੰਘ ਵਾਲੀਆ, ਸੀਨੀਅਰ ਏਅਰਪੋਰਟ ਟਰਮੀਨਲ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਅੰਮ੍ਰਿਤਸਰ, ਕੇਹਰ ਸਿੰਘ, ਮੈਨੇਜਰ ਐਵੀਏਸ਼ਨ, ਹਰਦੇਵ ਸਿੰਘ, ਸੁਨੀਲ ਕੁਮਾਰ, ਡਾ. ਆਤਮਾ ਸਿੰਘ, ਸ਼ਰਨਜੀਤ ਸਿੰਘ ਭੰਗੂ, ਰਣਕੀਰਤ ਸਿੰਘ ਸੰਧੂ, ਰਾਜਬਿੰਦਰ ਸਿੰਘ ਸੰਧੂ, ਲਖਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਖੁਰਮਣੀਆ ਹਾਜਰ ਸਨ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply