Tuesday, November 24, 2026

ਪਿੰਡ ਖਹਿਰੇ ਦੀਆਂ ਖੇਡਾਂ 10 ਤੇ 11 ਅਕਤੂਬਰ ਨੂੰ

ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ  ਕੰਗ) – ਇੱਥੋ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ ਅਤੇ ਨਗਰ ਪੰਚਾਇਤ ਅਤੇ Sports1ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਖੇਡ ਮੇਲਾ 10 ਅਤੇ 11 ਅਕਤੂਬਰ ਨੂੰ ਸਕੂਲ ਦੀ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਿੰਦਰ ਸਿੰਘ ਬਾਬੂ ਪ੍ਰਧਾਨ, ਕੁਲਵੀਰ ਸਿੰਘ ਗੋਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਅਕਤੂਬਰ ਨੂੰ ਵਾਲੀਵਾਲ ਸ਼ੂਟਿੰਗ, ਤਾਸ਼ ਸੀਪ, ਕਬੱਡੀ 35 ਕਿੱਲੋ, 45 ਕਿੱਲੋ, 55 ਕਿੱਲੋ ਅਤੇ 65 ਕਿੱਲੋ ਦੇ ਮੁਕਾਬਲੇ ਕਰਵਾਏ ਜਾਣਗੇ।11 ਅਕਤੂਬਰ ਨੂੰ ਕਬੱਡੀ 75 ਕਿੱਲੋ, ਇੱਕ ਪਿੰਡ ਓਪਨ ਤਿੰਨ ਖਿਡਾਰੀ ਬਾਹਰਲੇ ਦੇ ਮੁਕਾਬਲੇ ਕਰਵਾਏ ਜਾਣਗੇ।ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਇਲਾਕੇ ਦੀਆਂ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੀਆਂ ਪ੍ਰਮੁੱਖ ਸਖਸ਼ੀਅਤਾਂ ਕਰਨਗੀਆਂ।11 ਅਕਤੂਬਰ ਸ਼ਾਮ ਨੂੰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply