ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਦੀਪ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ
ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਨੂੰ ਸ੍ਰੀ ਸਾਹਿਬ, ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਜਸਵਿੰੰਦਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ `ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਬਾਖੂਬੀ ਨਿਭਾਇਆ ਹੈ।ਇਸ ਮੌਕੇ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਕੇਵਲ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਦੀਨਪੁਰ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪ੍ਰਤਾਪ ਸਿੰਘ, ਮੀਤ ਸਕੱਤਰ ਜਗਜੀਤ ਸਿੰਘ ਜੱਗੀ, ਆਦਿ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media