Sunday, March 29, 2026

ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਅੰਤਰ ਸਕੂਲ ਭਾਸ਼ਨ ਮੁਕਾਬਲੇ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ PPN0310201722ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਦੇ ਪ੍ਰਿੰਸੀਪਲ ਜੇ.ਐਸ ਬਾਵਾ ਦੀ ਅਗਵਾਈ ਹੇਠ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਭਾਸ਼ਨ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਸ਼ਹਿਰ ਦੇ 19 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਜੀ.ਟੀ ਰੋਡ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਫਰੀਡਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਪਿ੍ਰੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ `ਜੀ ਆਇਆਂ` ਆਖਿਆ।ਇਸ ਭਾਸ਼ਨ ਮੁਕਾਬਲੇ ਦਾ ਮਨੋਰਥ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਮਹਾਨ ਕਾਰਜਾਂ ਬਾਰੇ ਜਾਣਕਾਰੀ ਦੇਣਾ ਸੀ ।
ਪ੍ਰੋਗਰਾਮ ਵਿਚ ਪ੍ਰਿੰਸੀਪਲ ਕੁਲਦੀਪ ਕੌਰ ਅਤੇ ਪ੍ਰੋ. ਜੋਗਿੰਦਰ ਸਿੰਘ ਜੋਗੀ ਨੇ ਜੱਜ ਦੀ ਭੁਮਿਕਾ ਨਿਭਾਈ।  ਭਾਸ਼ਨ ਮੁਕਾਬਲੇ ਵਿੱਚ ਬੀਬੀ ਕੌਲਾਂ ਜੀ ਪਬਲਿਕ ਸਕੂਲ ਟਾਹਲਾ ਸਾਹਿਬ ਦੀ ਅਮਰਾਜਦੀਪ ਕੌਰ ਨੇ ਪਹਿਲਾ, ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੀ ਨਿਮਰਤ ਕੌਰ ਨੇ ਦੂਜਾ, ਅਸ਼ੋਕਾ ਸੀ: ਸੈ: ਸਕੂਲ ਦੀ ਰਾਜਨੰਦਨੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਬਾਈਪਾਸ ਦੀ ਗੁਰਲੀਨ ਕੌਰ ਅਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਦੀ ਰਮਨਪ੍ਰੀਤ ਕੌਰ ਸਾਂਝੇ ਤੌਰ ਤੇ ਹੌਸਲਾਂ ਅਫਜਾਈ ਜੇਤੂ ਰਹੇ।ਟੀਮ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਅੇਵੀਨਿਊ ਪਹਿਲੇ ਜਦਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਰਨਰ ਅਪ ਰਿਹਾ।ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਹਰਮਿੰਦਰ ਸਿੰਘ ਅਤੇ ਮੁਕਾਬਲੇ ਦੇ ਜੱਜ ਸਾਹਿਬਾਨ ਨੂੰ ਵੀ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ ਡਾ: ਧਰਮਵੀਰ ਸਿੰਘ ਦੁਆਰਾ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਸਮਾਗਮ ਵਿੱਚ ਜੇ.ਐਸ. ਬਾਵਾ ਜਨਰਲ ਸਕੱਤਰ, ਜੇ.ਐਸ ਨਾਗਪਾਲ ਵਾਇਸ ਚੇਅਰਮੈਨ, ਜੋਗਿੰਦਰ ਸਿੰਘ ਭਾਰਤੀ ਸਪਾਂਸਰ, ਦਰਸ਼ਨ ਸਿੰਘ ਸਕੱਤਰ ਜਨਰਲ, ਦਲਜੀਤ ਸਿੰਘ ਨਾਗੀ ਸਹਾਇਕ ਸਕੱਤਰ, ਸੂਬਾ ਸਿੰਘ ਕੋਆਰਡੀਨੇਟਰ, ਸੁਰਿੰਦਰ ਸਿੰਘ ਸੋਹਲ ਪੈਟਰਨ,  ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ  ਵੀ ਸ਼ਾਮਲ ਸਨ ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply