Thursday, October 1, 2026

ਦਸ਼ਮੀ `ਤੇ ਬਾਬਾ ਰਾਮਦੇਵ ਮੰਦਰ `ਚ ਸ਼ਰਧਾਲੂਆਂ ਨੇ ਟੇਕਿਆ ਮੱਥਾ

ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ)  ਫਾਜ਼ਿਲਕਾ ਤੋਂ ਲਗਭਗ ਚਾਰ ਕਿਲੋਮੀਟਰ ਦੂਰ ਸਥਿਤ ਪਿੰਡ ਬਨਵਾਲਾ ਹਨਵੰਤਾ ਦੇ ਬਾਬਾ ਰਾਮਦੇਵ PPN0310201726ਮੰਦਰ ਵਿਚ ਦਸ਼ਮੀ ਦੇ ਮੇਲੇ ਦੌਰਾਨ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਰਾਮਦੇਵ ਜੀ ਦੇ ਸਾਹਮਣੇ ਮੱਥਾ ਟੇਕਿਆ।
ਮੇਲੇ ਦੌਰਾਨ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਪਹੰੁਚੇ ਸ਼ਰਧਾਲੂਆਂ ਨੇ ਨਮਕ, ਝਾੜੂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦਾ ਪ੍ਰਸਾਦ ਵੰਡਿਆ। ਇਸ ਮੌਕੇ ਮੰਦਰ ਵਿਚ ਪਹੰੁਚੇ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ।ਮੰਦਰ ਦੇ ਵੇਹੜੇ ਵਿਚ ਵਿਸ਼ੇਸ਼ ਰੂਪ ਨਾਲ ਸ਼ਰਧਾਲੂਆਂ ਦੇ ਲਈ ਪ੍ਰਸਾਦ ਦੀ ਸਟਾਲ ਦਾ ਪ੍ਰਬੰਧ ਕੀਤਾ ਗਿਆ। ਮੰਦਰ ਵਿਚ ਪ੍ਰਬੰਧਕ ਕਮੇਟੀ ਵੱਲੋਂ ਦਿਨ ਭਰ ਅਤੁੱਟ ਲੰਗਰ ਵੰਡਿਆ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply