ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫਾਜ਼ਿਲਕਾ ਵੱਲੋਂ ਡਿਲਾਇਟ ਲੈਬ ਅਤੇ ਡਿਮਾਇੰਡ ਕੰਪਨੀ ਦੇ
ਸਹਿਯੋਗ ਨਾਲ ਬਾਬਾ ਖੇਤਰਪਾਲ ਮੰਦਰ ਵਿਚ ਦੂਸਰਾ ਮੁਫ਼ਤ ਸੀ.ਬੀ.ਸੀ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਤੋਂ 2 ਵਜੇ ਤੱਕ ਡਿਲਾਇਟ ਲੈਬ ਅਤੇ ਅਨਮੋਲ ਖੇੜਾ ਅਤੇ ਕੁਮਾਰ ਦੀਪ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਵਿਚ 225 ਲੋਕਾਂ ਦੀ ਕੰਪਲੀਟ ਬਲੱਡ ਕਾਊਂਟ ਖੂਨ ਦਾ ਚੈਕਅਪ ਕੀਤਾ ਗਿਆ। ਕੈਂਪ ਵਿਚ ਸੁਸਾਇਟੀ ਦੇ ਸਮੂਹ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਸਹਿਯੋਗ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media