ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸਰਬਤ ਖਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ
ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਵਿਚੋਂ ਛੇਕ ਦਿਤਾ ਹੈ।ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰਾਂ ਦੀ ਹੋਈ ਇੱਕ ਵਿਸ਼ੇਸ਼ ਇਕੱਤਰਤਾ `ਚ ਕਾਫੀ ਵਿਚਾਰਾਂ ਕਰਨ ਤੋਂ ਬਾਅਦ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਉਹਨਾਂ ਵਲੋਂ ਸ਼੍ਰੋਮਣੀ ਕਮੇਟੀ ਦਾ ਮੈਂਬਰ ਹੋਣ ਦੇ ਬਾਵਜੂਦ ਕੀਤੀ ਬੱਜ਼ਰ ਗਲਤੀ ਲਈ ਸਿੱਖ ਪੰਥ ਵਿਚੋਂ ਛੇਕ ਦਿਤਾ ਗਿਆ ਅਤੇ ਸਮੂਹ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਉਹ ਲੰਗਾਹ ਨਾਲ ਕਿਸੇ ਵੀ ਕਿਸਮ ਦਾ ਕੋਈ ਰਿਸ਼ਤਾ ਨਾ ਰੱਖਣ ਤੇ ਨਾ ਹੀ ਸਮਾਗਮ ਸਾਂਝਾ ਕਰਨ। ਭਾਈ ਧਿਆਨ ਸਿੰਘ ਮੰਡ ਕਾਰਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਮੌਕੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੇ ਇਕ ਅਬਲਾ ਔਰਤ ਦੀ ਮਜ਼ਬੂਰੀ ਦਾ ਫਾਇਦਾ ਲੈਂਦੇ ਹੋਏ ਉਸ ਨਾਲ ਜਬਰ ਜ਼ਿਨਾਹ ਕਰਕੇ ਪੂਰੀ ਦੁਨੀਆਂ ਵਿੱਚ ਸਿੱਖ ਕੋਮ ਨੂੰ ਕਲੰਕਿਤ ਕਰਨ ਵਾਲਾ ਕੰਮ ਕੀਤਾ ਹੈ।ਇਸ ਲਈ ਉਸ ਨਾਲ ਕੋਈ ਵੀ ਰਿਸ਼ਤਾ ਸਾਂਝਾ ਕਰਨ ਵਾਲਾ ਵੀ ਸ਼੍ਰੀ ਅਕਾਲ ਤਖਤ ਸਾਹਿਬ ਦਾ ਦੋਸ਼ੀ ਮੰਨਿਆ ਜਾਵੇਗਾ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media