ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆ ਦੱਸਿਆ ਕਿ ਈ.ਟੀ.ਯੂ ਪੰਜਾਬ ਵਲੋਂ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 25 ਤੋ 27 ਸਤੰਬਰ ਤੱਕ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਣ ਉਪਰੰਤ 8 ਅਕਤੂਬਰ ਨੂੰ ਜ਼ਿਮਨੀ ਚੋਣ ਦੌਰਾਨ ਗੁਰਦਾਸਪੁਰ ਵਿੱਚ ਕੱਢੇ ਜਾ ਰਹੇ ਵਿਸ਼ਾਲ ਰੋਸ ਲਈ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ ਹੈ। ਲਾਹੌਰੀਆ ਨੇ ਦੱਸਿਆ ਕਿ ਇਹ ਵਿਸ਼ਾਲ ਰੋਸ ਮਾਰਚ ਗੁਰਦਾਸਪੁਰ ਤੋ ਸੁਰੂ ਹੋ ਕੇ ਵੱਖ-ਵੱਖ ਪਿੰਡਾਂ `ਚੋਂ ਹੁੰਦਾ ਹੋਇਆ ਦੀਨਾਨਗਰ ਵਿਖੇ ਸਿੱਖਿਆ ਮੰਤਰੀ ਦੇ ਨਿਵਾਸ ਤੱਕ ਪਹੁੰਚੇਗਾ।ਉਹਨਾਂ ਦੱਸਿਆ ਕਿ ਇਸ ਰੋਸ ਮਾਰਚ ਚ` ਪੰਜਾਬ ਭਰ ਦੇ ਸੂਬਾ ਆਗੂ, ਜਿਲੵਾ ਪ੍ਰਧਾਨ, ਬਲਾਕ ਪ੍ਰਧਾਨ, ਕਲੱਸਟਰ ਪ੍ਰਧਾਨ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਗੱਡੀਆਂ ਦਾ ਵੱਡਾ ਕਾਫਲਾ ਸ਼ਾਮਲ ਹੋਵੇਗਾ।ਇਸ ਮੌਕੇ ਸੁਰਿੰਦਰ ਸਿੰਘ ਬਾਠ, ਹਰਪ੍ਰੀਤ ਸਿੰਘ ਬਟਾਲਾ, ਹਰਮਿੰਦਰ ਸਿੰਘ ਕੰਗ, ਭੁਪਿੰਦਰ ਸਿੰਘ ਠੱਠੀਆ, ਨਵਦੀਪ ਸਿੰਘ ਵਿਰਕ, ਗੁਰਭੇਜ ਸਿੰਘ ਮੱਲੵੀ, ਮਲਕੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਢਿਲੋ, ਵਿਪਨ ਸ਼ਰਮਾ, ਹਰਦਿਆਲ ਸਿੰਘ ਭੱਟੀ, ਪਰਮਬੀਰ ਸਿੰਘ ਵੇਰਕਾ, ਨਿਰਮਲ ਸਿੰਘ ਤਾਰਾਗੜੵ, ਸਤਨਾਮ ਸਿੰਘ ਭੁੱਲਰ, ਰਜਿੰਦਰ ਸ਼ਰਮਾ ਕਲਾਨੌਰ, ਗੁਰਪ੍ਤਾਪ ਸਿੰਘ ਗਿੱਲ ਗੁਰਦਾਸਪੁਰ, ਜਰਨੈਲ ਸਿੰਘ ਦੀਨਾਨਗਰ, ਬਲਕਾਰ ਸਿੰਘ ਧਾਰੀਵਾਲ ਆਦਿ ਆਗੂ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media