Sunday, October 4, 2026

ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

  PPN0410201713
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਈ ਸਟੇਟ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਅੰਡਰ-14 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀ ਸਨੇਹਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਮੁੱਕੇਬਾਜ਼ੀ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਂਸੀ ਦਾ ਤਮਗਾ ਹਾਸਲ ਕੀਤਾ ਹੈ।ਇਸ ਮੌਕੇ ਉਨ੍ਹਾਂ ਮੈਨੇਜ਼ਮੈਂਟ ਵੱਲੋਂ ਸਕੂਲ ਵਿਦਿਆਰਥੀਆਂ ਲਈ ਹਰੇਕ ਪ੍ਰਕਾਰ ਦੀ ਉਚਿੱਤ ਸਹੂਲਤ ਪ੍ਰਦਾਨ ਕਰਨ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਉਨ੍ਹਾਂ ਇਸ ਮੌਕੇ ਵਿਦਿਆਰਥੀ ਨੂੰ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਡੀ.ਪੀ.ਈ ਅਮਰਿੰਦਰ ਸਿੰਘ ਅਤੇ ਸ਼ਤਰਪਾਲ ਸਿੰਘ ਨੂੰ ਵਧਾਈ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply