Friday, June 26, 2026

ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸਮੇਂ ਸੰਗਤਾਂ ਲਈ ਰਿਹਾਇਸ਼ ਦੇ ਮੁਕੰਮਲ ਪ੍ਰਬੰਧਾਂ ਦਾ ਦਾਅਵਾ

PPN0410201715
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੇ ਹੋਟਲਾਂ ਤੇ ਨਿਵਾਸਾਂ ਦੀ ਫੈਡਰੇਸ਼ਨ ਨਾਲ ਇਕੱਤਰਤਾ ਕੀਤੀ।ਇਸ ਮੀਟਿੰਗ ਵਿਚ ਫੈਡਰੇਸ਼ਨ ਆਫ ਗੈਸਟ ਹਾਊਸ ੱਲੋਂ 20 ਦੇ ਕਰੀਬ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ।ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਸੁਯੋਗ ਅਗਵਾਈ ਸਦਕਾ ਇਸ ਵਾਰ ਪ੍ਰਕਾਸ਼ ਪੁਰਬ ਨੂੰ ਵੱਖ-ਵੱਖ ਤਰੀਕਿਆਂ ਨਾਲ ਸਮਾਜਕ ਚੇਤਨਾ ਪੈਦਾ ਕਰਨ ਦੀ ਮਨਸ਼ਾ ਤਹਿਤ ਮਨਾਇਆ ਜਾਵੇਗਾ।ਉਨ੍ਹਾਂ ਹੋਟਲ ਮਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਾਰਿਆਂ ਦੇ ਕਾਰੋਬਾਰ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਪ੍ਰਫੁੱਲਿਤ ਹੋ ਰਹੇ ਹਨ।ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ ਗੈਸਟ ਹਾਊਸ ਅਤੇ ਹੋਟਲ ਮਾਲਕਾਂ ਨੂੰ ਸਹਿਯੋਗ ਕਰਨ ਦੀ ਪ੍ਰੇਰਨਾ ਕੀਤੀ। ਇਸ ’ਤੇ ਫੈਡਰੇਸ਼ਨ ਆਫ ਗੈਸਟ ਹਾਊਸ ਵੱਲੋਂ ਪੁੱਜੇ ਨੁਮਾਇੰਦਿਆਂ ਨੇ ਸੰਗਤਾਂ ਦੀ ਰਿਹਾਇਸ਼ ਵਿਚ ਸਹਿਯੋਗ ਕਰਨ ਲਈ ਆਪਣੇ ਹੋਟਲਾਂ ਅਤੇ ਨਿਵਾਸਾਂ ਵਿਚ 6 ਅਤੇ 7 ਅਕਤੂਬਰ ਵਾਲੇ ਦਿਨ ਸੰਗਤਾਂ ਦੀ ਰਿਹਾਇਸ਼ ਲਈ 50 ਦੇ ਕਰੀਬ ਕਮਰੇ ਮੁਫਤ ਦੇਣ ਦਾ ਵਾਅਦਾ ਵੀ ਕੀਤਾ। ਇਸ ਸਮੇਂ ਭਾਈ ਅਮਰਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਪੰਡੋਰੀ ਸ਼ਬਦ ਚੌਂਕੀ ਜੱਥਾ ਬਾਬਾ ਦੀਪ ਸਿੰਘ ਜੀ ਵੱਲੋਂ ਵੀ ਸੰਗਤਾਂ ਦੀ ਰਿਹਾਇਸ਼ ਲਈ 50 ਕਮਰੇ ਮੁਫਤ ਦੇਣ ਦਾ ਐਲਾਨ ਕੀਤਾ ਗਿਆ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਤੋਂ ਇਲਾਵਾ ਨੇੜੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਵੀ ਸੰਗਤ ਦੀ ਰਿਹਾਇਸ਼ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿੱਜੀ ਤੌਰ ’ਤੇ ਕੀਤੇ ਗਏ ਰਾਬਤੇ ਨਾਲ ਸ਼ਹਿਰ ਨਿਵਾਸੀ ਵੱਖ-ਵੱਖ ਵਸੀਲਿਆਂ ਰਾਹੀਂ ਸੰਗਤਾਂ ਦੀ ਸੇਵਾ ਕਰਨ ਲਈ ਅੱਗੇ ਆ ਰਹੇ ਹਨ।
ਇਸ ਮੌਕੇ ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ ਸਕੱਤਰ, ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ,  ਸਕੱਤਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ ਤੇ ਗੁਰਿੰਦਰ ਸਿੰਘ ਮੈਨੇਜਰ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ, ਰਾਜੀਵ ਗੁਪਤਾ, ਮਨਦੀਪ ਸਿੰਘ, ਇੰਦਰਜੀਤ ਸਿੰਘ, ਮਨੋਜ ਮਲਹੋਤਰਾ, ਬਲਬੀਰ ਸਿੰਘ ਸਚਦੇਵਾ, ਦਿਲਪ੍ਰੀਤ ਸਿੰਘ, ਪ੍ਰਭਜੋਤ ਸਿੰਘ ਸੇਠੀ, ਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਬੋਪਰਾਜ ਗੁਪਤਾ, ਮਨਜੀਤ ਸਿੰਘ, ਸਰਬਜੀਤ ਸਿੰਘ,  ਨਰਿੰਦਰ ਸਿੰਘ, ਮਲਕੀਤ ਸਿੰਘ, ਦਿਨੇਸ਼ ਕੁਮਾਰ ਤੇ ਤੇਜਵੰਤ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ …

Leave a Reply