ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਦੇ ਆਲੇ-ਦੁਆਲੇ ਪ੍ਰਦੂਸ਼ਣ ਦੀ ਸਮੱਸਿਆ ਜੋ ਕਿ ਵਾਤਾਵਰਣ ਦੇ ਪਖੋਂ ਇਕ ਸੂਖਮ ਮੁੱਦਾ ਹੈ, ਨੂੰ ਕਾਬੂ ਕਰਨ ਦੇ ਮੰਤਵ ਨਾਲ ਪੀ.ਪੀ.ਸੀ.ਬੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹਵਾ ਦੇ ਪ੍ਰਦੂਸ਼ਣ ਪੱਖ ਤੋਂ ਮਿਆਰ ਦਾ ਨਿਰੀਖਣ ਕਰਨ ਲਈ 311 ਸਥਾਪਿਤ ਕੀਤਾ ਗਿਆ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਵੱਲੋਂ ਇਹ ਦੇਖਿਆ ਗਿਆ ਕਿ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਚ ਲੱਕੜ ਦੇ ਬਾਲਣ ਦੀ ਵਰਤੋਂ ਅਤੇ ਆਲੇ-ਦੁਆਲੇ ਦੇ ਜਨਰੇਟਰ ਸੈਟ ਹਵਾ ਪ੍ਰਦੂਸ਼ਣ ਦਾ ਮੁੱਖ ਸਰੋਤ ਹਨ। ਉਨਾਂ ਦੱਸਿਆ ਕਿ ਪੀ.ਪੀ.ਸੀ.ਬੀ ਵੱਲੋਂ ਮਾਹਿਰਾਂ ਤੋਂ ਪ੍ਰਾਪਤ ਕੀਤੀ ਗਈ ਰਿਪੋਰਟ ਨੂੰ ਧਿਆਨ ਵਿਚ ਰੱਖਦੇ ਹੋਏ ਐਸ.ਜੀ.ਪੀ.ਸੀ ਵਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਅਤੇ ਗੈਸ ਅਧਾਰਿਤ ਰਸੋਈ ਘਰ ਸਥਾਪਿਤ ਕਰਨ ਲਈ ਰਜ਼ਾਮੰਦੀ ਪ੍ਰਗਟਾਈ ਗਈ ਹੈ।ਜਿਸ ਦੇ ਸਿੱਟੇ ਵਜੋਂ ਲੱਕੜ ਦੇ ਬਾਲਣ ਦੀ ਵਰਤੋਂ ਨਾਲ ਲੰਗਰ ਤਿਆਰ ਕਰਨ ਦੀ ਪ੍ਰਕਿ੍ਰਆ ਬਦਲ ਦਿੱਤੀ ਜਾਵੇਗੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ 66 ਕੇ.ਵੀ.ਏ ਪਾਵਰ ਗ੍ਰਿਡ ਸਥਾਪਿਤ ਕਰਨ ਲਈ ਆਪਣੀ ਰਜ਼ਾਮੰਦੀ ਪ੍ਰਗਟਾ ਚੁੱਕੇ ਹਨ ਅਤੇ ਇਸ ਨੂੰ ਸਥਾਪਿਤ ਕਰਨ ਲਈ ਐਸ.ਜੀ.ਪੀ.ਸੀ ਵਲੋਂ ਬਿਲਡਿੰਗ ਦਾ ਨਿਰਮਾਣ ਕਰਵਾਇਆ ਜਾਵੇਗਾ।
ਕੇ.ਐਸ ਪੰਨੂੰ ਚੇਅਰਮੈਨ ਪੀ.ਪੀ.ਸੀ.ਬੀ ਅਤੇ ਰੂਪ ਸਿੰਘ ਸਕੱਤਰ ਐਸ.ਜੀ.ਪੀ.ਸੀ ਨੇ ਪੀ.ਪੀ.ਸੀ.ਬੀ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਦੇ ਅਧਿਕਾਰੀਆਂ ਨਾਲ ਅਤਿ-ਆਧੁਨਿਕ ਰਸੋਈ ਘਰ ਅਤੇ 66 ਕੇ.ਵੀ.ਏ ਪਾਵਰ ਗਿ੍ਰਡ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਪਾਇਆ ਕਿ ਇੰਨਾਂ ਪ੍ਰੋਜੈਕਟਾਂ ਦਾ ਕੰਮ ਤਸੱਲੀਬਖਸ਼ ਚੱਲ ਰਿਹਾ ਹੈ।ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਦੋਵੇਂ ਪ੍ਰੋਜੈਕਟ ਦੋ ਮਹੀਨੇ ਤੱਕ ਮੁਕੰਮਲ ਕਰ ਲਏ ਜਾਣ।ਇਸ ਪ੍ਰੋਜੈਕਟ ਨਾਲ ਦਰਬਾਰ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 24 ਘੰਟੇ ਨਿਰਵਿਘਣ ਬਿਜਲੀ ਸਪਲਾਈ ਮਿਲੇਗੀ ਅਤੇ ਜਨਰੇਟਰ-ਸੈਟ ਅਤੇ ਹਵਾ ਨੂੰ ਹੋਰ ਪ੍ਰਦੂਸ਼ਿਤ ਕਰਨ ਵਾਲੀਆਂ ਕ੍ਰਿਆਵਾਂ ਪੱਕੇ ਤੌਰ `ਤੇ ਬੰਦ ਹੋ ਜਾਣਗੀਆਂ।
ਚੇਅਰਮੈਨ ਪੀ.ਪੀ.ਸੀ.ਬੀ ਵਲੋਂ ਇਹ ਫੈਸਲਾ ਵੀ ਲਿਆ ਗਿਆ ਕਿ 311 ਦੁਆਰਾ ਮੋਨੀਟਰ ਕੀਤੀ ਗਈ ਹਵਾ ਪ੍ਰਦੂਸ਼ਣ ਦੀ ਮਿਕਦਾਰ ਦਾ ਔਨਲਾਈਨ ਲਿੰਕ ਐਸ.ਜੀ.ਪੀ.ਸੀ ਨੂੰ ਦੇ ਦਿੱਤਾ ਜਾਵੇ ਤਾਂ ਜੋ ਪ੍ਰਦੂਸ਼ਣ ਦੇ ਮਿਆਰ ਦਾ ਨਿਰੀਖਣ ਕੀਤਾ ਜਾ ਸਕੇ। ਪੀ.ਪੀ.ਸੀ.ਬੀ ਅਤੇ ਐਸ.ਜੀ.ਪੀ.ਸੀ ਦੇ ਅਧਿਕਾਰੀਆਂ ਵਲੋਂ ਇਹ ਨਿਸ਼ਚਿਤ ਕੀਤਾ ਗਿਆ ਕਿ ਸ਼੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਸਭ ਢੁਕਵੇਂ ਪ੍ਰਬੰਧ/ਤਰੀਕੇ ਅਪਣਾਏ ਜਾਣਗੇ। ਇਹ ਵੀ ਫੈਸਲਾ ਲਿਆ ਗਿਆ ਕਿ ਐਸ.ਜੀ.ਪੀ.ਸੀ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਹਰਿਆਵਲ-ਪੱਟੀ ਨੂੰ ਹੋਰ ਵਿਕਸਿਤ ਕਰਨ ਲਈ ਬਾਗ਼ਬਾਨੀ ਮਾਹਿਰਾਂ ਦੀਆਂ ਸੇਵਾਵਾਂ ਲਏਗੀ।ਇਸ ਮੌਕੇ ਪੀ.ਪੀ.ਸੀ.ਬੀ ਦੇ ਮੁੱਖ ਵਾਤਾਵਰਣ ਇੰਜੀਨੀਅਰ, ਸੀਨੀਅਰ ਵਾਤਾਵਰਣ ਇੰਜੀਨੀਅਰ, ਸਹਾਇਕ ਵਾਤਾਵਰਣ ਇੰਜੀਨੀਅਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਦੇ ਵਧੀਕ ਨਿਗਰਾਨ ਇੰਜੀਨੀਅਰ ਅਤੇ ਐਸ.ਜੀ.ਪੀ.ਸੀ ਦੇ ਐਸ.ਡੀ.ਓ (ਉਸਾਰੀ) ਵੀ ਹਾਜਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media