ਸੁਜਾਨਪੁਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਹਲਕੇ ਦੇ ਕਸਬਾ ਬੁੰਗਲ ’ਚ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਸਾਬਕਾ ਜ਼ਿਲਾ ਭਾਜਪਾ ਪ੍ਰਧਾਨ ਤੇ ਸਰਪੰਚ ਜਸਬੀਰ ਸਿੰਘ ਨੇ ਕਾਂਗਰਸ ਪਾਰਟੀ ਨੰੂ ਬਗੈਰ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਰਾਕੇਸ਼ ਪਾਂਡੇ, ਅਮਿਤ ਮੰਟੂ, ਬਲਾਕ ਪ੍ਰਧਾਨ ਕਾੜਾ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਵੱਡੀ ਗਿਣਤੀ ’ਚ ਵਰਕਰ ਮੌਜ਼ੂਦ ਸਨ।
ਆਪਣੀ ਪਾਰਟੀ ’ਚ ਜਸਬੀਰ ਸਿੰਘ ਦਾ ਸਵਾਗਤ ਕਰਦਿਆਂ, ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਉਨਾਂ ਦਾ ਪੂਰਾ ਸਨਮਾਨ ਕਰੇਗੀ।ਜਿਹੜਾ ਬੀਤੇ 10-15 ਸਾਲਾਂ ਦੌਰਾਨ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਸੂੁਨੀਲ ਜਾਖੜ ਕਰਨਗੇ।ਮੋਹਿੰਦਰਾ ਨੇ ਕਿਹਾ ਕਿ ਸੁਜਾਨਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨਾਂ ਵਲੋਂ ਕੀਤੇ ਜਾ ਰਹੇ ਕੰਮਾਂ ’ਤੇ ਪੂਰਾ ਭਰੋਸਾ ਪ੍ਰਗਟਾਇਆ ਹੈ ਤੇ ਆਉਣ ਵਾਲੀ 11 ਤਰੀਖ ਨੂੰ ਕਾਂਗਰਸ ਇਸ ਵਿਧਾਨ ਸਭਾ ਹਲਕੇ ’ਚ ਭਾਰੀ ਬਹੁਮਤ ਹਾਸਲ ਕਰੇਗੀ, ਜਿਹੜਾ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਖੁਸ਼ ਹਨ।ਕਾਂਗਰਸ ਵਿਕਾਸ ਦੇ ਏਜੰਡੇ ’ਤੇ ਚੋਣ ਲੜੇਗੀ ਅਤੇ ਪੂਰੇ ਗੁਰਦਾਸਪੁਰ ਹਲਕੇ ਦਾ ਵਿਕਾਸ ਜੰਗੀ ਪੱਧਰ ’ਤੇ ਕੀਤਾ ਜਾਵੇਗਾ।ਇਸ ਮੌਕੇ ਮਨਪ੍ਰੀਤ ਬਾਦਲ ਤੇ ਰਾਕੇਸ਼ ਪਾਂਡੇ ਨੇ ਵੀ ਜਸਬੀਰ ਦਾ ਪਾਰਟੀ ’ਚ ਸਵਾਗਤ ਕੀਤਾ।
Check Also
ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …
Punjab Post Daily Online Newspaper & Print Media