Monday, October 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਸੰਪੰਨ

ਖਾਲਸਾ ਕਾਲਜ ਆਫ ਐਜੂਕੇਸ਼ਨ ਓਵਰਆਲ ਚੈਂਪੀਅਨ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ PPN0510201722ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਗਿੱਧੇ ਦੇ ਮੁਕਾਬਲਿਆਂ ਨਾਲ ਸੰਪੰਨ ਹੋ ਗਿਆ। ਇਸ ਤਿੰਨ ਦਿਨਾਂ ਯੁਵਲ ਮੇਲੇ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ ਸਜੀਆਂ ਪੇਸ਼ਕਾਰੀਆਂ ਦਿੱਤੀਆਂ।ਇਸ ਮੇਲੇ ਵਿਚ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰਾਂ ਦੀਆਂ 15 ਟੀਮਾਂ ਨੇ ਵੱਖ-ਵੱਖ 22 ਸਭਿਆਚਾਰਕ ਆਈਟਮਾਂ ਵਿਚ ਭਾਗ ਲਿਆ।ਪ੍ਰੋ. ਐਸ.ਐਸ ਬਹਿਲ ਡੀਨ ਵਿਦਿਆਰਥੀ ਭਲਾਈ ਮੇਲੇ ਦੇ ਸਮਾਪਤੀ ਸਮਾਰੋੋਹ ਮੌਕੇ ਮੁੱਖ ਮਹਿਮਾਨ ਸਨ ਅਤੇ  ਜਤਿੰਦਰਪਾਲ ਸਿੰਘ, ਐਕਸੀਅਨ, ਸਿਵਲ ਲਾਈਨ, ਪੀ.ਐਸ.ਪੀ.ਸੀ.ਐਲ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ।ਪ੍ਰਸਿਧ ਕਮੇਡੀਅਨ ਅਤੇ ਯੂਨੀਵਰਸਿਟੀ ਦਾ ਸਾਬਕਾ ਵਿਦਿਆਰਥੀ ਸ੍ਰੀ ਰਾਜੀਵ ਠਾਕੁਰ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਿਆ।ਮਹਿਮਾਨਾਂ ਅਤੇ ਡਾ. ਜਗਜੀਤ ਕੌਰ ਨੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸੇਸ਼ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply