Monday, October 12, 2026

ਰਾਗ ਦਰਬਾਰ ਵਿਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਪੁੱਜੇ ਰਾਗੀ ਜਥੇ

PPN0510201721ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ 6 ਅਕਤੂਬਰ ਦੀ ਰਾਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਰਾਗ ਦਰਬਾਰ ਵਿਚ ਹਾਜ਼ਰੀ ਭਰਨ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਰਾਗੀ ਜਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਗਏ ਹਨ। ਅਮਰੀਕਾ ਤੋਂ ਸਿੱਖ ਧਰਮਾਂ ਵੱਲੋਂ ਯੋਗੀ ਹਰਭਜਨ ਸਿੰਘ ਦੇ ਸਪੁੱਤਰ ਭਾਈ ਕੁਲਬੀਰ ਸਿੰਘ ਦੇ ਨਾਲ ਡਾ. ਹਰਜੋਤ ਸਿੰਘ ਕੈਲਗਰੀ, ਬੀਬੀ ਸ਼ਾਂਤੀ ਕੌਰ ਖ਼ਾਲਸਾ ਨਿਊ ਮੈਕਸੀਕੋ, ਭਾਈ ਜਗਤ ਗੁਰੂ ਸਿੰਘ ਖ਼ਾਲਸਾ ਪ੍ਰਿੰਸੀਪਲ ਮੀਰੀ ਪੀਰੀ ਅਕੈਡਮੀ, ਭਾਈ ਸਦਾ ਸਤ ਸਿਮਰਨ ਸਿੰਘ ਅਤੇ ਭਾਈ ਗੁਰਪ੍ਰਕਾਸ਼ ਸਿੰਘ ਖ਼ਾਲਸਾ ਤੋਂ ਇਲਾਵਾ ਆਸਟ੍ਰੇਲੀਆ ਤੋਂ ਭਾਈ ਗੁਰਦੇਵ ਸਿੰਘ ਆਪਣੇ ਜਥੇ ਸਮੇਤ ਗੁਰੂ ਨਗਰੀ ਪਹੁੰਚੇ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਸਵਾਗਤ ਕੀਤਾ ਗਿਆ।ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਵਿਸ਼ੇਸ਼ ਰਾਗ ਦਰਬਾਰ ਸਜਾਇਆ ਜਾਂਦਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਪੁੱਜੇ ਰਾਗੀ ਜਥੇ ਰਾਗਾਂ ਦੇ ਅਧਾਰ ’ਤੇ ਗੁਰਬਾਣੀ ਕੀਰਤਨ ਕਰਦੇ ਹਨ।ਇਹ ਵੀ ਦੱਸਣਯੋਗ ਹੈ ਕਿ ਸਿੱਖ ਧਰਮਾਂ ਯੂ.ਐਸ.ਏ ਵਲੋਂ ਪਹੁੰਚੇ ਸਿੰਘਾਂ ਵੱਲੋਂ ਨਗਰ ਕੀਰਤਨ ਸਮੇਂ ਵੀ ਗਤਕੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ।ਇਨ੍ਹਾਂ ਜਥਿਆਂ ਦੇ ਸਵਾਗਤ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਦੇ ਨਾਲ ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਆਦਿ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply