ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ੍ਰੀ ਫਿਲਿਪ ਐਟੀਨੇ ਨੇ ਅਜ ਇੱਥੇ ਪ੍ਰਧਾਨ ਮੰਤਰੀ

ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਐਟੀਨੇ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਅਤੇ ਫਰਾਂਸ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਮੇਤ ਸਾਰੇ ਖੇਤਰਾਂ ਵਿੱਚ ਸਬੰਧ ਮਜ਼ਬੂਤ ਕਰਨ ਬਾਰੇ ਜਾਣਕਾਰੀ ਦਿੱਤੀ।ਪ੍ਰਧਾਨ ਮੰਤਰੀ ਨੇ ਜੂਨ 2017 ਦੇ ਆਪਣੇ ਫਰਾਂਸ ਦੇ ਸਫਲ ਦੌਰੇ ਨੂੰ ਬੜੇ ਪਿਆਰ ਨਾਲ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ ਕਿ ਰੱਖਿਆ ਅਤੇ ਸੁਰੱਖਿਆ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੇ ਦੋ ਅਹਿਮ ਪਹਿਲੂ ਹਨ।ਉਨ੍ਹਾਂ ਸਾਰੇ ਖੇਤਰਾਂ ਵਿੱਚ ਵਧ ਰਹੇ ਦੁਵੱਲੇ ਸਬੰਧਾਂ ਦੀ ਪ੍ਰਸ਼ੰਸਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਫਰਾਂਸੀਸੀ ਰਾਸ਼ਟਰਪਤੀ ਮੈਕਰੋਨ ਦੀ ਸੁਵਿਧਾ ਅਨੁਸਾਰ ਉਨ੍ਹਾਂ ਦੇ ਭਾਰਤ ਦੌਰੇ ਦੀ ਬੜੀ ਤੀਬਰਤਾ ਨਾਲ ਉਡੀਕ ਕਰ ਰਹੇ ਹਨ।
Punjab Post Daily Online Newspaper & Print Media