Thursday, June 25, 2026

ਪਿੰਡ ਸੁਲਤਾਨਵਿੰਡ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ, 5 ਅਕਤੂਬਰ (ਪਂਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੁਲਤਾਨਵਿੰਡ ਪਿੰਡ ਦੀ PPN0510201731ਪੱਤੀ ਦਾਦੂ ਜੱਲ੍ਹਾ ਦੇ ਗੁਰਦਆਰਾ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ਼ਮੂਲੀਅਤ ਕੀਤੀ ਗਈ।ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਲੰਗਰ ਵਰਤਾਏ ਗਏ।
ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪਹੁੰਚਣ ਤੇ ਵਿਸ਼ੇਸ਼ ਤੋਰ ਤੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਮੇਨੈਜਰ ਜੋਬਨਜੀਤ ਸਿੰਘ ਸ਼ੰਕਰਪੁਰੀਆ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਨ ਉਪਰੰਤ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।ਇਸ ਮੋਕੇ ਨੰਬਰਦਾਰ ਜੋਗਾ ਸਿੰਘ, ਮੁਖਤਿਆਰ ਸਿੰਘ ਖਾਲਸਾ, ਨਿਰਵੈਰ ਸਿੰਘ, ਗੁਰਮੇਜ ਸਿੰਘ ਬੱਬੀ, ਵਿਜੇਪਾਲ ਸਿੰਘ, ਸੁਖਵਿੰਦਰ ਸਿੰਘ ਪੱਪੂ, ਨਿਰਮਲ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ ਚੀਮਾਂ ਅਤੇ ਹੋਰ ਵੀ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply