Monday, October 12, 2026

ਤਿਉਹਾਰਾਂ ਦੇ ਮੱਦੇਨਜ਼ਰ ਵਾਹਨਾਂ ਦੀ ਕੀਤੀ ਗਈ ਸਪੈਸ਼ਲ ਚੈਕਿੰਗ

PPN0810201706ਸੰਦੌੜ, 7 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਸ ਵੱਲੋਂ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ, ਟਰੈਫ਼ਿਕ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਅਤੇ ਖ਼ਾਸ ਕਰ ਤਿਉਹਾਰਾਂ ਦੇ ਮੌਕੇ ਨੰੂ ਮੁੱਖ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਇਹ ਸਪੈਸ਼ਲ ਨਾਕੇਬੰਦੀ ਕੀਤੀ ਗਈ ਹੈ।ਉਨਾਂ ਲੋਕਾਂ ਨੂੰ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਲਈ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਤਿਉਹਾਰਾਂ ਦੇ ਮੌਕੇ ਤੇ ਆਵਾਜਾਈ ਵਧ ਜਾਣ ਨਾਲ ਸੜਕੀ ਦੁਰਘਟਨਾਵਾਂ ਦਾ ਵਾਧਾ ਹੋ ਜਾਂਦਾ ਹੈ।ਇਸ ਕਰ ਕੇ ਸੜਕੀ ਨਿਯਮਾਂ ਨੂੰ ਦਾ ਪਾਲਣ ਕੀਤ ਜਾਵੇ। ਇਸ ਮੌਕੇ ਏ.ਐਸ.ਆਈ ਗੁਰਮੇਜ ਸਿੰਘ ਸਮੇਤ ਪੁਲਿਸ ਮੁਲਾਜਮ ਹਾਜਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply