Friday, May 17, 2024

ਮੰਡੀ ਲਾਧੂਕਾ ਵਿਚ ਲਗਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ

PPN0810201710ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਪੰਜਾਬ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਐਸ.ਕੇ.ਅਗਰਵਾਲ, ਅਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੇੜਲੀ ਮੰਡੀ ਲਾਧੂਕਾ ਦੇ ਸਰਕਾਰੀ ਸਕੂਲ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਐਡਵੋਕੇਟ ਹਰਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਧਾਰਟੀ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਕਿ ਲੋਕ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਨਾ ਰਹਿ ਜਾਣ।ਉਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧਤ ਰਖਦਾ ਹੋਵੇ, ਔਰਤ, ਹਿਰਾਸਤ ਵਿਚ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000 ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚ ਆਦਿ ਕਾਨੂੰਨੀ ਸੇਵਵਾਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜ਼ਾ ਕਮੇਟੀ ਫਾਜ਼ਿਲਕਾ ਦੇ ਤਹਿਤ ਜ਼ਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਂਦਾ ਹੈ ਅਤੇ ਨਾਲਸਾ ਵੱਲੋਂ ਚਲਾਈਆਂ ਸਕੀਮਾਂ ਜਿਵੇਂ ਤੇਜ਼ਾਬ ਪੀੜਤ ਮੁਆਵਜ਼ਾ ਸਕੀਮ, ਸੀਨੀਅਰ ਸਿਟੀਜਨ ਸਕੀਮ, ਮੰਦਬੁਧੀ ਅਤੇ ਦਿਮਾਗੀ ਕਮਜ਼ੋਰ ਬੱਚਿਆਂ ਨੂੰ ਕਾਨੂੰਨੀ ਸੇਵਾਵਾਂ ਸਕੀਮ, ਡਰਗ ਦੀ ਗਲਤ ਵਰਤੋਂ ਅਤੇ ਨਸ਼ਾ ਖੋਰੀ ਨੂੰ ਖ਼ਤਮ ਕਰਨ ਸਬੰਧੀ ਕਾਨੂੰਨੀ ਸੇਵਾਵਾਂ ਅਤੇ ਬੱਚਿਆਂ ਦੇ ਹੱਕਾਂ ਸਬੰਧੀ ਵੀ ਦੱਸਿਆ।
ਇਸ ਮੌਕੇ ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਪੇ੍ਰਮਜੋਤ ਕੌਰ, ਜਗਜੀਤ ਸਿੰਘ, ਸਰਪੰਚ ਬਾਬੂ ਲਾਲ, ਜਸਵਿੰਦਰ ਸਿੰਘ, ਦਰਸ਼ਨ ਲਾਲ, ਗੁਰਮੀਤ ਸਿੰਘ, ਪਵਨ ਕੁਮਾਰ, ਗੁਪ੍ਰਤਾਪ ਸਿੰਘ, ਦਲਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …

Leave a Reply