Monday, October 12, 2026

ਝੋਨੇ ਤੇ ਨਰਮੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਨਾ ਆਉਣ ਦਿੱਤੀ ਜਾਵੇ ਮੁਸ਼ਕਿਲ -ਈਸ਼ਾ ਕਾਲੀਆ

ਕਿਸਾਨਾ ਦੀ ਸੁਣੀਆਂ ਸਮੱਸਿਆਵਾਂ ਤੇ ਲਏ ਗਏ ਕੀਮਤੀ ਸੁਝਾਅ

PPN0810201713ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਤੇ ਨਰਮੇ ਦੀ ਫਸਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨਾਂ ਕਿਹਾ ਕਿ ਇਸ ਸਾਲ ਨਰਮੇ ਦੀ ਪੈਦਾਵਾਰ ਪਿਛਲ ਸਾਲ ਨਾਲੋਂ ਜ਼ਿਆਦਾ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਝੋਨੇ ਤੇ ਨਰਮੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾਂ ਆਉਣ ਦਿੱਤੀ ਜਾਵੇ।ਇਸ ਮੌਕੇ ਉਨਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਉਨਾਂ ਕੋਲੋ ਕੀਮਤੀ ਸੁਝਾਅ ਵੀ ਲਏ ਗਏ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀ ਅਬੋਹਰ ਵਿਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ।ਉਨਾਂ ਦਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਖਰੀਦ ਲਈ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਝੋਨਾ ਵੇਚਣ ਲਈ ਕਿਸੇ ਤਰਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਰਾਤ ਸਮੇਂ ਕਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤੇ ਵੱਖ-ਵੱਖ ਤਰੀਕਿਆਂ ਰਾਹੀਂ ਉਸ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ।ਇਸ ਮੌਕੇ ਐਸ.ਡੀ.ਐਮ ਅਬੋਹਰ ਪੂਨਮ ਸਿੰਘ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਨਗੋਰੀ ਅਤੇ ਕਿਸਾਨ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply