Friday, May 17, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਕਰਵਾਇਆ ਗੁਰਮਤਿ ਸਮਾਗਮ

PPN0810201714ਅੰਮਿ੍ਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਦੀਆਂ ਵਿਦਿਆਰਥਣਾਂ ਨੇ ਆਈਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।
ਇਸ ਪਵਿੱਤਰ ਦਿਹਾੜੇ ’ਤੇ ਜਾਰੀ ਆਪਣੇ ਸੰਦੇਸ਼ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਅਤੇ ਅਜ਼ਮੇਰ ਸਿੰਘ ਹੇਰ ਨੇ ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ।ਉਨਾਂ ਨੇ ਇਸ ਮੌਕੇ ਸਮੂੰਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮਿ੍ਰਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ। ਇਸ ਪਵਿੱਤਰ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਕ ਕਰਕੇ ਪੂਰੇ ਮਾਹੌਲ ਗੁਰੂ ਸ਼ਬਦ ’ਚ ਲੀਨ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪਿ੍ਰੰਸੀਪਲ ਗੁਰਿੰਦਰਜੀਤ ਕੌਰ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …

Leave a Reply