ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵੱਲੋਂ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ 3 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਹ ਵਰਕਸ਼ਾਪ ਵਿਗਿਆਨ ਪ੍ਰਸਾਰ, ਸਾਇੰਸ ਅਤੇ ਟੈਕਨਾਲੋਜੀ ਵਿਭਾਗ, ਭਾਰਤ ਸਰਕਾਰ ਨਵੀਂ ਦਿੱਲੀ ਦੀ ਸਰਪ੍ਰਸਤੀ ਅਧੀਨ ਕਰਵਾਈ ਗਈ। ਇਸ ਵਰਕਸ਼ਾਪ ਦਾ ਵਿਸ਼ਾ ‘ਘੱਟ ਮੁੱਲ ਦੇ ਭੌਤਿਕ ਵਿਗਿਆਨ ਦੇ ਪ੍ਰਯੋਗੀ ਯੰਤਰਾਂ’ ਬਾਰੇ ਸਕੂਲੀ ਅਧਿਆਪਕਾਂ ਨੂੰ ਜਾਣੂ ਕਰਵਾਉਣਾ ਸੀ।
ਵਰਕਸ਼ਾਪ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਤੋਂ 40 ਸਾਇੰਸ ਅਧਿਆਪਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਰਕਸ਼ਾਪ ਦਾ ਉਦਘਾਟਨ ਡਾ. ਬੀ.ਕੇ ਤਿਆਗੀ, ਸਾਇੰਟਿਸਟ, ਵਿਗਿਆਨ ਪ੍ਰਸਾਰ ਅਤੇ ਡਾ. ਕੁਲਬੀਰ ਸਿੰਘ ਬਾਠ, ਪ੍ਰਿੰਸੀਪਲ ਸਾਇੰਟੀਫ਼ਿਕ ਅਫ਼ਸਰ, ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਵੱਲੋਂ ਕੀਤਾ ਗਿਆ।ਵਰਕਸ਼ਾਪ ਦੌਰਾਨ ਮੁੱਖ ਟ੍ਰੇਨਰਾਂ ਸ੍ਰੀ ਮਨੀਸ਼ ਕੁਮਾਰ ਅਤੇ ਜਸਵਿੰਦਰ ਸਿੰਘ ਦੁਆਰਾ ਘੱਟ ਮੁੱਲ ਦੇ ਪ੍ਰਯੋਗੀ ਯੰਤਰਾਂ ਬਾਰੇ ਅਧਿਆਪਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਪਰੰਤ ਅਧਿਆਪਕਾਂ ਨੂੰ ਯੰਤਰ ਵੰਡੇ ਗਏ ਤਾਂ ਕਿ ਉਹ ਵਿਦਿਆਰਥੀਆਂ ਨੂੰ ਭੌਤਿਕ ਵਿਗਿਆਨ ਸੁਖਾਲੇ ਤਰੀਕੇ ਨਾਲ ਪੜ੍ਹਾ ਸਕਣ।
ਇਸ ਦੌਰਾਨ ਪ੍ਰਿੰ: ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਵਿਗਿਆਨ ਪ੍ਰਸਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਪੇਂਡੂ ਖੇਤਰਾਂ ’ਚ ਸਾਇੰਸ ਨੂੰ ਪ੍ਰਫ਼ੁਲਿੱਤ ਕਰਨ ਲਈ ਸਹਾਇਕ ਹੋਣਗੀਆਂ ਅਤੇ ਵਿਦਿਆਰਥੀਆਂ ਦੀ ਵਿਗਿਆਨ ’ਚ ਰੁਚੀ ਵੀ ਪੈਦਾ ਕਰਨਗੀਆਂ।
ਜੂਆਲੋਜੀ ਵਿਭਾਗ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ। ਇਸ ਮੌਕੇ ਡਾ. ਜਸਵਿੰਦਰ ਸਿੰਘ, ਡਾ. ਜ਼ੋਰਾਵਰ ਸਿੰਘ, ਡਾ. ਅਮਨਦੀਪ ਸਿੰਘ, ਡਾ. ਰਾਜਬੀਰ ਕੌਰ, ਡਾ. ਸਤਿੰਦਰ ਕੌਰ ਪਨੂੰ, ਪ੍ਰੋ: ਸੁਖਪ੍ਰੀਤ ਕੌਰ, ਪ੍ਰੋ: ਹਰਸ਼ਰਨ ਕੌਰ, ਡਾ. ਗੁਰਲੀਨ ਕੌਰ ਤੁੰਗ, ਡਾ. ਇੰਦੂ ਕੁਮਾਰੀ, ਪ੍ਰੋ: ਅਮਨਦੀਪ, ਪ੍ਰੋ: ਸੁਖਮਨਦੀਪ ਕੌਰ, ਪ੍ਰੋ: ਜਸ਼ਨਦੀਪ ਸੰਧੂ ਅਤੇ ਪ੍ਰੋ: ਆਰਤੀ ਸ਼ਰਮਾ ਵੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media