ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣ ਹਲਕਾ -01 ਗੁਰਦਾਸਪੁਰ ਦੀ ਉਪ ਚੋਣ 2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਸ੍ਰੀਮਤੀ ਨੀਲਿਮਾ ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵੋਟਿੰਗ ਜਾਗਰੁਕਤਾ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਜਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜ), ਨਰੇਸ ਮਹਾਜਨ ਸਵੀਪ ਨੋਡਲ ਅਫਸਰ, ਰਾਮ ਲੁਭਾਇਆ ਨੋਡਲ ਅਫਸਰ ਐਮ.ਸੀ.ਐਮ.ਸੀ-ਕਮ-ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਹੋਰ ਜਿਲਾ ਅਧਿਕਾਰੀ ਹਾਜ਼ਰ ਸਨ।
ਇਸ ਮੋਕੇ ਤੇ ਸ੍ਰੀਮਤੀ ਨੀਲਿਮਾ ਜਿਲਾ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਵੋਟਿੰਗ ਜਾਗਰੁਕਤਾ ਵਾਹਨ ਜਿਲਾ ਪਠਾਨਕੋਟ ਅਧੀਨ ਅਸੈਂਬਲੀ ਸੈਗਮੈਂਟ 001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ ਅਧੀਨ ਆਉਂਦੇ ਪਿੰਡਾਂ ਵਿੱਚ ਵੋਟਰਾਂ ਨੂੰ ਵੀ.ਵੀ.ਪੈਟ ਅਤੇ ਈ.ਵੀ.ਐਮ ਬਾਰੇ ਜਾਗਰੁਕ ਕਰੇਗੀ।ਉਨਾਂ ਦੱਸਿਆ ਕਿ ਪ੍ਰੋਗਰਾਮ ਦੋਰਾਨ ਭਾਰਤ ਚੋਣ ਆਯੋਗ ਵੱਲੋਂ ਜਾਗਰੁਕਤਾ ਲਈ ਬਣਾਈਆਂ ਗਈਆਂ ਸ਼ਾਟ ਵੀਡਿਓ ਵੀ ਲੋਕਾਂ/ਵੋਟਰਾਂ ਨੂੰ ਦਿਖਾਈਆਂ ਜਾਣਗੀਆਂ।
Check Also
ਹਲਕਾ ਜੰਡਿਆਲਾ ਗੁਰੂ ਤੋਂ 66ਵੀਂ ਤੀਰਥ ਯਾਤਰਾ ਬੱਸ ਸੰਗਤ ਨੂੰ ਲੈ ਕੇ ਰਵਾਨਾ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media