ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ।ਇਸ ਸਮੇਂ ਪਹੁੰਚੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਦੇ (ਕੋ-ਆਰਡੀਨੇਟਰ) ਸੁਖਦੇਵ ਸਿੰਘ ਦਾ ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜ਼ੀ: ਨਵਦੀਪ ਸਿੰਘ, ਰਣਦੀਪ ਸਿੰਘ ਤੇ ਪ੍ਰਿੰਸੀਪਲ ਮੈਡਮ ਅਮਰਜੀਤ ਕੌਰ ਵੱਲੋਂ ਸਵਾਗਤ ਕੀਤਾ ।ਸੁਖਦੇਵ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਕੀਤੇ ਗਏ ਮਹਾਨ ਕਾਰਜਾਂ ਤੋਂ ਜਾਣੂ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਵਾਂ ਵੱਲੋਂ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਵਿਦਿਆਰਥੀਆਂ ਵੱਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ, ਉਪਰੰਤ ਅਨੰਦ ਸਾਹਿਬ ਦਾ ਪਾਠ ਤੇ ਅਰਦਾਸ ਹੋਈ ।ਇਸ ਸਮੇਂ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਭਾਸ਼ਣ ਤੇ ਕਵਿਤਾਵਾਂ ਪੜੀਆਂ ਗਈਆਂ।ਅੰਤ `ਚ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media