Wednesday, July 1, 2026

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਗੁਰਪੁਰਬ ਮਨਾਇਆ

PPN0810201724ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਭਾਈ ਕੁਲਜੀਤ ਸਿੰਘ ਨਰੋਬੀ ਵਾਲੇ ਦੇ ਜਥੇ ਅਤੇ ਸਕੂਲ ਦੇ ਕੀਰਤਨੀ ਜਥੇ ਨੇ ਗੁਰੂ ਸਾਹਿਬ ਦੀ ਮਹਿਮਾਂ ਵਿੱਚ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਡਾਇਰੈਕਟਰ/ਪਿ੍ਰੰਸੀਪਲ ਡਾ. ਧਰਮਵੀਰ ਸਿੰਘ ਨੇ ਵੀ ਗੁਰੂ ਚਰਨਾਂ ਵਿੱਚ ਹਾਜਰੀ ਲਗਾ ਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਾਉਂਦੇ ਹੋਏ ਗੁਰਬਾਣੀ ਪੜ੍ਹਨ ਅਤੇ ਉਸ ਉਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ। ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰੂ ਰਾਮਦਾਸ ਗੁਰਪੁਰਬ ਕਮੇਟੀ ਦੇ ਅਹੁਦੇਦਾਰ ਪ੍ਰਿੰ. ਜੇ.ਐਸ ਬਾਵਾ ਨੂੰ ਸਿੱਖੀ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੂੰ ਜੀਵਨ ਜੁਗਤਿ ਸਮਾਗਮਾਂ ਵਿੱਚ ਪ੍ਰੰਬਧਕ ਤੇ ਪ੍ਰਚਾਰਕ ਦੇ ਤੌਰ ਤੇ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ।ਪ੍ਰਧਾਨ ਚਰਨਜੀਤ ਸਿੰਘ ਚੱਢਾ,  ਉਪ ਪ੍ਰਧਾਨ ਧੰਨਰਾਜ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੈਂਬਰ ਇੰਚਾਰਜ ਡਾ. ਅਮਰਪਾਲੀ ਜੀ ਨੂੰ ਵੀ ਉਨ੍ਹਾਂ ਦੁਆਰਾ ਨਿਭਾਈਆਂ ਜਾ ਰਹੀਆ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਦਸਵੀ-ਏ ਦੀ ਵਿਦਿਆਰਥਣ ਸੁਖਮਨਦੀਪ ਕੌਰ ਅਤੇ ਦਸਵੀ- ਆਈ ਦੀ ਵਿਦਿਆਰਥਣ ਸਨੇਹਦੀਪ ਕੌਰ ਨੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ।ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਅਹੂਜਾ, ਸੀਨੀਅਰ ਵਿੰਗ ਦੇ ਮੁੱਖ ਅਧਿਆਪਕ ਸ੍ਰੀਮਤੀ ਕੰਵਲਪ੍ਰੀਤ ਕੌਰ, ਨਿਸਚਿੰਤ ਕਾਹਲੋਂ, ਸੀਨੀਅਰ ਵਿੰਗ ਦੇ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply