Sunday, March 15, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਮਨਾਈ ਗੋਲਡਨ ਜੁਬਲੀ ਵਰ੍ਹੇਗੰਢ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਅੱਜ 6 ਅਕਤੂਬਰ 2017 ਨੂੰ 50 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿਚ ਗੋਲਡਨ ਜੁਬਲੀ ਮਨਾਉਂਦੇ ਹੋਏ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਪ੍ਰੋਗਰਾਮ ਦਾ ਆਰੰਭPPN0810201725 ਸਕੂਲ ਸ਼ਬਦ ਨਾਲ ਕੀਤਾ ਗਿਆ ਅਤੇ ਕੇਕ ਕੱਟਿਆ ਗਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਅਧਿਆਪਕਾਂ ਨੂੰ ਸਕੂਲ ਦੀ ਤਰੱਕੀ ਲਈ ਵੱਧ ਤੋਂ ਵੱਧ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਸਾਲ ਇਸੇ ਦਿਨ ਸਕੂਲ ਦੀ ਵਰ੍ਹੇਗੰਢ ਮਨਾਈ ਜਾਵੇਗੀ।ਸਕੂਲ ਦੇ ਸੰਗੀਤ ਅਧਿਆਪਕਾਂ ਵੱਲੋਂ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਗੀਤ, ਟੱਪੇ ਅਤੇ ਮੋਨੋਏਕਟਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਸੀ।ਵਿਸ਼ੇਸ਼ ਮਹਿਮਾਨ ਚਰਨਜੀਤ ਸਿੰਘ ਚੱਢਾ, ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇੇ ਮੈਂਬਰ ਇੰਚਾਰਜ ਹਰਮਿੰਦਰ ਸਿੰਘਅਤੇ ਨਵਪ੍ਰੀਤ ਸਿੰਘ ਸਾਹਨੀ ਨੂੰ ਉਨ੍ਹਾਂ ਦੁਆਰਾ ਸਕੂਲ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਇਸ ਸਮੇਂ ਇੰਜੀ: ਜੈਦੀਪ ਸਿੰਘ, ਸਕੂਲ ਦੀ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਸਕੂਲ ਦੀਆਂ ਮੁੱੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ ਅਤੇ ਸਮੂਹ ਸਟਾਫ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply