ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ.) ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੈਂਡ ਦੀ ਧੁਨ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਪੰਡਾਲ ਵਿੱਚ ਲਿਆਂਦਾ ਗਿਆ।ਸਮਾਗਮ ਦੇ ਅਰੰਭ ਵਿੱਚ ‘ਜਪੁਜੀ ਸਾਹਿਬ’ ਦੇ ਪਾਠ ਕੀਤੇ ਗਏ।ਉਪਰੰਤ ਸਕੂਲ ਦੇ ਬੱਚਿਆਂ ਦੀ ਕੀਰਤਨ ਟੀਮ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਤੇ ਸਕੂਲ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਹਾਊਸ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਿੱਖੀ ਦੇ ਪ੍ਰਚਾਰ ਲਈ ਦਿੱਤੇ ਯੋਗਦਾਨ ਤੇ ਅਧਾਰਤ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਜੱਜਾਂ ਦੀ ਭੂਮਿਕਾ ਲਖਬੀਰ ਸਿੰਘ ਅਤੇ ਸ਼ਰਨਪਾਲ ਸਿੰਘ ਨੇ ਨਿਭਾਈ।ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਸੰਤੋਖ ਸਿੰਘ ਸੇਠੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨਿਮਰਤਾ, ਗੁਰੂ ਘਰ ਪ੍ਰਤੀ ਅਥਾਹ ਪ੍ਰੇਮ ਤੇ ਲਗਨ ਦੀ ਮੂਰਤ ਸਨ ਅਤੇ ਉਹ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਲਈ ਹਰ ਪ੍ਰੀਖਿਆ ਵਿੱਚ ਖਰੇ ਉਤਰੇ।ਉਨ੍ਹਾਂ ਨੇ ਬੱਚਿਆਂ ਨੂੰ ਨਿਤਨੇਮ ਅਤੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ।ਕਵਿਤਾ ਉਚਾਰਨ ਮੁਕਾਬਲੇ ਵਿੱਚ ਕ੍ਰਮਵਾਰ ਸਾਹਿਬਜ਼ਾਦਾ ਫਤਹਿ ਸਿੰਘ ਹਾਊਸ ਦੀ ਜਪਨੂਰ ਕੌਰ ਨੇ ਪਹਿਲਾ ਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਭਵਨੀਤ ਕੌਰ ਨੇ ਦੂਸਰਾ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੇ ਗੁਰਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਭਾਸ਼ਣ ਮੁਕਾਬਲੇ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਸਿਮਰਪਾਲ ਕੌਰ ਨੇ ਪਹਿਲਾ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀ ਕਨਿਕਾ ਨੇ ਦੂਸਰਾ ਸਥਾਨ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਜੋਤਸਿਮਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ‘ਤੇ ਜੇਤੂ ਵਿਦਿਆਰਥੀਆਂ, ਸ਼ਬਦ ਕੀਰਤਨ ਟੀਮ ਅਤੇ ਸਹਿਜਪਾਠ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨਾਂ੍ਹ ਕਿਹਾ ਕਿ ਸਕੂਲ ਦੀ ਹਮੇਸ਼ਾਂ ਇਹ ਪਹਿਲਕਦਮੀ ਰਹੀ ਹੈ ਕਿ ਨਵੀਂ ਪਨੀਰੀ ਸਦਾ ਸਿੱਖੀ ਸਿਧਾਂਤਾਂ ਨਾਲ ਜੁੜੀ ਰਹੇ ਤੇ ਸਿੱਖ ਕੌਮ ਦੀ ਉਸਾਰੀ ਵਿੱਚ ਭਰਪੂਰ ਯੋਗਦਾਨ ਪਾਵੇ।ਉਨਾਂ ਕਿਹਾ ਕਿ ਗੁਰਪੁਰਬ ਦੀ ਖੁਸ਼ੀ ‘ਚ ਸਕੂਲ ਵਿੱਚ ਗੁਰਪੁਰਬ ਤੱਕ ਦੀਪਮਾਲਾ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media