ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਉਪ ਮੰਡਲ ਦੇ ਪਿੰਡ ਮੁਹੱਮਦ ਅਮੀਰਾ ਦੇ ਨੇੜੇ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਸਬੰਧੀ ਦੋ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਔਰਤ ਨੇ ਦੱਸਿਆ ਕਿ 4 ਅਕਤੂਬਰ 2017 ਨੂੰ ਰਾਤ ਲਗਭਗ 8.00 ਵਜੇ ਜਦੋਂ ਉਹ ਆਪਣੇ ਘਰ ਵਾਪਸ ਆ ਰਹੀ ਸੀ ਤਾਂ ਪਿੰਡ ਆਲਮਸ਼ਾਹ ਦੇ ਦੋ ਵਿਅਕਤਅਿਾਂ ਨੇ ਉਸ ਨੂੰ ਰੋਕ ਕੇ ਉਸ ਦੇ ਨਾਲ ਬਲਾਤਕਾਰ ਕੀਤਾ।ਪੁਲਿਸ ਨੇ ਹੁਣ ਜਾਂਚ ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 376, 34 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media