Tuesday, July 7, 2026

ਦਸਤਾਰ ਮੁਕਾਬਲੇ ਦੇ ਐਡੀਸ਼ਨ ਸ਼ੁਰੂ- ਫਾਈਨਲ ਮੁਕਾਬਲੇ 3 ਦਸਬੰਰ ਨੂੰ

ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਤਾਰੂ ਸਿੰਘ ਜੀ ਦਸਤਾਰ ਸਿਖਲਾਈ ਸੇਵਾ ਸੁਸਾਇਟੀ PPN0910201703ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸਮੂਹ ਸੇਵਾਦਾਰਾਂ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਸਿਮਰਨਜੋਤ ਸਿੰਘ ਪ੍ਰਧਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਾਈਨਲ ਦਸਤਾਰ ਇਨਾਮ ਮੁਕਾਬਲਾ 3 ਦਸਬੰਰ 2017 ਨੂੰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਚ  ਕਰਵਾਏ ਜਾ ਰਹੇ ਹਨ।ਜਿਸ ਵਿੱਚ ਜੇਤੂਆਂ ਨੂੰ ਨਕਦ ਇਨਾਮ ਰਾਸ਼ੀ 5100 ਰੁਪਏ, ਦੂਜਾ ਇਨਾਮ 2100 ਰੁਪਏ, ਤੀਜਾ ਇਨਾਮ 1100 ਰੁਪਏ ਬਾਕੀ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਪਹਿਲਾ ਬਠਿੰਡਾ ਜਿਲੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਵੀ ਦਸਤਾਰ ਐਡੀਸ਼ਨ ਕਰਵਾਏ ਜਾਣਗੇ।ਜੋ ਕਿ ਅੱਜ ਤੋਂ ਗੁਰੂ ਨਾਨਕ ਸਕੂਲ ਤੋਂ ਸ਼ੁਰੂ ਹੋ ਕੇ 26 ਨਵੰਬਰ ਤੱਕ ਵੱਖ ਵੱਖ ਸਕੂਲਾਂ, ਕਾਲਜਾਂ ‘ਚ ਚਲਣਗੇ।ਇਸ ਮੌਕੇ ਸਿਮਰਨਜੋਤ ਸਿੰਘ, ਹਰਸੁਧਜਿੰਦਰਪਾਲ ਸਿੰਘ ਫੌਜੀ, ਵਿਸਣੂ ਸਿੰਘ ਰਾਜੂ, ਗੁਰਭਗਤ ਸਿੰਘ, ਜਗਮੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਪੂਰਨ ਸਿੰਘ, ਮਨਜੀਤ ਸਿੰਘ ਮੰਗਾ, ਗੁਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply