Sunday, April 26, 2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਵਸਨੀਕ ਜਸਵਿੰਦਰ ਸਿੰਘ ਵਲੋਂ PPN0910201706ਬੇਟੀ ਦੇ ਜਨਮ ਦਿਨ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਦਿਆਂ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਬੀਬੀਆਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਚਰਨਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਨਰਿੰਦਰਪਾਲ ਸਿੰਘ ਹੈਪੀ, ਦਿਲਜੀਤ ਸਿੰਘ, ਜੋਗਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਗੁਰਦਰਸ਼ਨ ਸਿੰਘ ਸੇਠੀ ਆਦਿ ਮੈਂਬਰਾਂ ਨੇ ਭਾਗ ਲਿਆ।ਗ੍ਰਹਿ ਵਾਸੀ ਪਰਿਵਾਰ ਨੂੰ ਯਾਦਗਾਰੀ ਚਿੰਨ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਸਨਮਾਨਿਤ ਕੀਤਾ ਗਿਆ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply