ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਏ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਜਿਸ ਵਿਚ ਅੰਮ੍ਰਿਤਸਰ ਜਿਲੇ ਦੇ ਸਬੰਧਤ ਕਾਲਜ ਭਾਗ ਲੈਣਗੇ, 14 ਅਕਤੂਬਰ ਤੋਂ ਸ਼ੁਰੂ ਹੋ ਕੇ 17 ਅਕਤੂਬਰ ਤਕ ਆਯੋਜਤ ਕੀਤਾ ਜਾ ਰਿਹਾ ਹੈ।
ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ ਨੂੰ ਭੰਗੜੇ, ਸਮੂਹ ਗਾਇਨ (ਭਾਰਤੀ), ਸਮੂਹ ਸ਼ਬਦ/ਭਜਨ, ਵਾਰ ਗਾਇਨ, ਕਵੀਸ਼ਰੀ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ ਹੋਣਗੇ। 15 ਅਕਤੂਬਰ ਨੂੰ ਮਮਿਕਰੀ, ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਇਕਾਂਗੀ, ਲੋਕ ਸਾਜ਼, ਗੀਤ/ਗਜ਼ਲ, ਲੋਕ ਗੀਤ, ਪੇਟਿੰਗ, ਕਾਰੂਨਿੰਗ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਕੋਲਾਜ, ਕਲੇਅ ਮਾਡਲਿੰਗ, ਇੰਸਟਾਲੇਸ਼ਨ, ਐਲਕਿਊਸ਼ਨ, ਪੋਈਟੀਕਲ ਸਿੰਪੋਜ਼ੀਅਮ ਅਤੇ ਡੀਬੇਟ ਦੇ ਮੁਕਾਬਲਿਆਂ ਤੋਂ ਇਲਾਵਾ ਅਤੇ 16 ਅਕਤੂਬਰ ਨੂੰ ਇਕਾਂਗੀ, ਮਾਈਮ ਜਨਰਲ ਡਾਂਸ, ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ ਅਤੇ ਕਿਊਜ਼ (ਪ੍ਰੀਲਿਮਨਰੀ) ਦੇ ਮੁਕਾਬਲੇ ਹੋਣਗੇ। ਅੰਤਿਮ ਦਿਨ 17 ਅਕਤੂਬਰ ਨੂੰ ਕਲਾਸੀਕਲ ਡਾਂਸ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸੌਂਗ ਅਤੇ ਗਿੱਧੇ ਦੇ ਮੁਕਾਬਲੇ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media