ਸਮਰਾਲਾ, 10 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਪੱਧਰ `ਤੇ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਇਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਹੈ। ਇਥੋਂ ਦੇ ਸਕੂਲ ਇੰਚਾਰਜ਼ ਸੰਜੀਵ ਕੁਮਾਰ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀਆਂ ਸ਼ੋਸ਼ਲ ਮੀਡੀਆ ਜ਼ਰੀਏ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਇਸੇ ਪਿੰਡ ਦੇ ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਮਾਂਗਟ ਕੈਨੇਡਾ ਨੇ 31000/- ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਕਾਰਜਾਂ ਲਈ ਆਪਣੇ ਭਰਾ ਮਲਕੀਤ ਸਿੰਘ ਸਾਬਕਾ ਪੰਚ ਘੁਲਾਲ ਰਾਹੀਂ ਦਿੱਤੀ।ਸਕੂਲ ਇੰਚਾਰਜ਼ ਸੰਜੀਵ ਕੁਮਾਰ ਨੇ ਮਾਂਗਟ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਸੀਂ ਸਕੂਲ ਨੂੰ ਹੋਰ ਵੀ ਬੁਲੰਦੀਆਂ ’ਤੇ ਲਿਜਾਣ ਲਈ ਸਖਤ ਮਿਹਨਤ ਕਰ ਰਹੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਮੈਡਮ ਪ੍ਰਮਿੰਦਰ ਕੌਰ, ਲਖਵੀਰ ਕੌਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media