ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਡਿਓੜੀ ਸਾਹਿਬ, ਯਾਦਗਾਰ ਬਾਬਾ ਬੰਦਾ ਸਿੰਘ ਬਹਾਦੁਰ ਸਢੌਰਾ (ਹਰਿਆਣਾ) `ਚ ਪੀਰ ਬੁੱਧੂ ਸ਼ਾਹ ਜੀ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ਤੇ ਪਹੁੰਚੇ।ਉਨ੍ਹਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰੂ ਸਾਹਿਬ ਤੋਂ ਪ੍ਰੇਰਨਾ ਲੈ ਕੇ ਬਾਬਾ ਸਿੰਘ ਬਹਾਦੁਰ ਨੇ ਦੁਸ਼ਮਣ `ਤੇ ਇਤਿਹਾਸਕ ਜਿੱਤ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਸਿੱਖ ਕੌਮ ਦਾ ਮਹਾਨਾਇਕ ਹੈ, ਜਿਸ ਦੇ ਜੀਵਨ ਅਤੇ ਕਾਰਨਾਮਿਆਂ ਤੋਂ ਵਰਤਮਾਨ ਪੀੜ੍ਹੀ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।ਇਸ ਮੌਕੇ ਪ੍ਰੋ. ਬਡੂੰਗਰ ਨੇ ਹਰ ਸਾਲ 21 ਮਾਰਚ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੀਰ ਬੁੱਧੂ ਸ਼ਾਹ ਦਾ ਜਨਮ ਦਿਹਾੜਾ ਮਨਾਉਣ ਦਾ ਐਲਾਨ ਵੀ ਕੀਤਾ।ਇਸ ਤੋਂ ਪਹਿਲਾਂ ਇੱਥੇ ਪੁੱਜਣ `ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਬਲਦੇਵ ਸਿੰਘ ਕਾਇਮਪੁਰੀ ਤੇ ਹੋਰਾਂ ਨੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਬਾਬਾ ਸੁੱਖਾ ਸਿੰਘ ਕਰਨਾਲ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭੂਪਿੰਦਰ ਸਿੰਘ ਅਸੰਧ, ਬੀਬੀ ਮਨਜੀਤ ਕੌਰ ਗਧੌਲਾ, ਗੁਰਦੀਪ ਸਿੰਘ ਭਾਨੋਖੇੜੀ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਾਬਕਾ ਸੂਬਾਈ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ, ਧਰਮ ਪ੍ਰਚਾਰ ਕਮੇਟੀ ਮੈਂਬਰ ਤਜਿੰਦਰਪਾਲ ਸਿੰਘ ਸਮੇਤ ਹੋਰ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ `ਤੇ ਬਾਬਾ ਹਰਜਿੰਦਰ ਸਿੰਘ ਹਾਂਡੀਖੇੜਾ ਵਾਲੇ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਡਾ. ਪਰਮਵੀਰ ਸਿੰਘ, ਸਿੱਖ ਮਿਸ਼ਨ ਹਰਿਆਣਾ ਪ੍ਰਭਾਰੀ ਮੰਗਪ੍ਰੀਤ ਸਿੰਘ, ਸੁਖਦੇਵ ਸਿੰਘ, ਸਬ ਆਫ਼ਿਸ ਪ੍ਰਭਾਰੀ ਪਰਮਜੀਤ ਸਿੰਘ ਦੁਨੀਆ ਮਾਜਰਾ, ਇਤਿਹਾਸਕ ਗੁਦਰੁਆਰਾ ਪੰਜੋਖਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਕੁਰੂਕਸ਼ੇਤਰ ਦੇ ਮੈਨੇਜਰ ਜਸਬੀਰ ਸਿੰਘ, ਇਤਿਹਾਸਕ ਗੁਰਦੁਅਰਾ ਸਾਹਿਬ ਪਹਿਲੀ ਅਤੇ 10ਵੀਂ ਕਪਾਲਮੋਚਨ ਦੇ ਮੈਨੇਜਰ ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਜਸਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਤ ਸਿੰਘ ਕੰਧਾਰੀ, ਯੁਵਾ ਆਗੂ ਗੁਰਜੋਤ ਸਿੰਘ ਨਿਡਰ, ਹਰਕੇਸ਼ ਸਿੰਘ ਮੋਹੜੀ, ਜਗੀਰ ਸਿੰਘ ਸ਼ਾਹਾਬਾਦ, ਸਿੱਖ ਮਿਸ਼ਨ ਹਰਿਆਣਾ ਦੇ ਪ੍ਰਚਾਰਕ ਸਤਨਾਮ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਮਨਵੀਤ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ ਸਮੇਤ ਵੱਡੀ ਗਿਣਤੀ `ਚ ਸੰਗਤ ਮੌਜੂਦ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media