Monday, March 16, 2026

ਨਿਸ਼ਚਿਤ ਕੀਤੀਆਂ ਜਾਣ ਵਾਲੀਆਂ ਥਾਵਾਂ ‘ਤੇ ਹੀ ਵੇਚੇ ਜਾਣ ਪਟਾਕੇ- ਥਾਣਾ ਮੁਖੀ

ਸੰਦੌੜ, 11 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਤੇ ਕਿਸੇ ਅਣਸੁਖਾਵੀਂ ਘਟਨਾ ਨਾ ਹੋਣ ਦੇ PPN1110201702ਮੱਦੇਨਜ਼ਰ ਰੱਖਦੇ ਹੋਏ ਥਾਣਾ ਸੰਦੌੜ ਦੇ ਮੁਖੀ ਐਸ.ਐਚ.ਓ ਪਵਿੱਤਰ ਸਿੰਘ ਨੇ ਕਸਬੇ ਸੰਦੌੜ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਉਨਾਂ ਨੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੇਕਰ ਕੋਈ ਦੁਕਾਨਦਾਰ ਬਿਨਾਂ ਲਾਇਸੰਸ ਦੇ ਪਟਾਕੇ ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ਦਾ ਸਾਰਾ ਸਮਾਨ ਜ਼ਬਤ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।ਉਨਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਟਾਕਿਆਂ ਨੂੰ ਨਿਸ਼ਚਿਤ ਕੀਤੀਆਂ ਜਾਣ ਵਾਲੀਆਂ ਥਾਵਾਂ ‘ਤੇ ਹੀ ਵੇਚਿਆ ਜਾਵੇ।ਉਨਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੇ ਹੇਠਾਂ, ਟਰਾਂਸਫ਼ਾਰਮਰਾਂ ਅਤੇ ਜਿਥੇ ਅੱਗ ਦਾ ਕੰਮ ਹੋ ਰਿਹਾ ਹੋਵੇ, ਉਸ ਦੇ ਨਜ਼ਦੀਕ ਪਟਾਕੇ ਬਿਲਕੁੱਲ ਨਾ ਵੇਚੇ ਜਾਣ।ਉਨਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਟਾਕੇ ਮੁਕਤ ਦੀਵਾਲੀ ਮਨਾਉਣ।ਇਸ ਮੌਕੇ ਤੇ ਆਤਿਸ਼ਬਾਜ਼ੀ ਦੇ ਪ੍ਰਚੂਨ ਵਿਕੇ੍ਰਤਾਵਾਂ ਵਲੋਂ ਸੁਝਾਅ ਵੀ ਦਿੱਤੇ ਗਏ ਅਤੇ ਉਨਾਂ ਭਰੋਸਾ ਦੁਆਇਆ ਕਿ ਦਿੱਤੀਆਂ ਗਈਆਂ ਹਦਾਇਤਾਂ ਅਤੇ ਲਾਇਸੰਸ ਲੈ ਕੇ ਹੀ ਪਟਾਕੇ ਵੇਚੇ ਜਾਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply